DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest: ਸਫ਼ਾਈ ਤੇ ਫਾਇਰ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ

ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ; ਮੰਗਾਂ ਮੰਨਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਹਰਿਆਣਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ।
Advertisement

ਸੂਬੇ ਵਿੱਚ ਹੜਤਾਲ ’ਤੇ ਡਟੇ ਸਫ਼ਾਈ ਅਤੇ ਫਾਇਰ ਬ੍ਰਿਡੇਗ ਵਿਭਾਗ ਦੇ ਮੁਲਾਜ਼ਮਾਂ ’ਚ ਹਰਿਆਣਾ ਸਰਕਾਰ ਖ਼ਿਲਾਫ਼ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਨਗਰ ਨਿਗਮ ਮੁਲਾਜ਼ਮਾਂ ਨੇ ਇੱਥੇ ਰਾਣੀ ਤਲਾਬ ’ਤੇ ਸਮੂਹਿਕ ਤੌਰ ’ਤੇ ਆਪਣੇ ਸਿਰ ਮੁੰਨਵਾ ਕੇ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ। ਪ੍ਰਦਰਸ਼ਨ ਦੌਰਾਨ ਦਵਿੰਦਰ, ਰਾਮ ਕੁਮਾਰ, ਰਾਜੇਸ਼, ਪਵਨ, ਜ਼ਿਲ੍ਹੇ ਸਿੰਘ ਅਤੇ ਸਤੀਸ਼ ਆਦਿ ਨੇ ਸਮੂਹਿਕ ਰੂਪ ਤੋਂ ਮੁੰਨਵਾ ਕੇ ਸਰਕਾਰ ਪ੍ਰਤੀ ਆਪਣਾ ਰੋਹ ਜ਼ਾਹਿਰ ਕੀਤਾ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਫ਼ਾਈ ਅਤੇ ਦਮਕਲ ਕੇਂਦਰ ਦੇ ਕਰਮਚਾਰੀ ਦਿਨ-ਰਾਤ ਸ਼ਹਿਰ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਂਦੇ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਦਿਖਾਈ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੀ ਲਗਾਤਾਰ ਅਣਦੇਖੀ ਦੇ ਕਾਰਨ ਹੁਣ ਅੰਦੋਲਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਢਾਂਡਾ, ਬਲਾਕ ਪ੍ਰਧਾਨ ਮੰਦੀਪ ਨੇਹਰਾ, ਨਗਰ ਪਾਲਿਕਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਸੋਹਨ ਲਾਲ, ਬਲਾਕ ਪ੍ਰਧਾਨ ਬਿਜਿੰਦਰ ਕਾਂਗੜਾ ਅਤੇ ਇਕਾਈ ਸਕੱਤਰ ਜਤਿੰਦਰ ਸਮੇਤ ਹੋਰ ਕਰਮਚਾਰੀ ਨੇਤਾਵਾਂ ਤੇ ਮੁਲਾਜ਼ਮਾਂ ਨੇ ਅੰਦੋਲਨ ਨੂੰ ਸਮਰਥਨ ਦਿੱਤਾ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਨਾਲ ਕੀਤੀ ਜਾ ਰਹੀ ਵਾਅਦਾਖ਼ਿਲਾਫ਼ੀ ਕਦੇ ਵੀ ਸਹਿਣ ਨਹੀਂ ਕੀਤੀ ਜਾਵੇਗੀ। ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਤੁਰੰਤ ਫ਼ੈਸਲਾ ਲੈਂਦਿਆਂ 13 ਮਈ ਦੇ ਸਮਝੌਤੇ ਨੂੰ ਲਾਗੂ ਕਰ ਦੇਣਾ ਚਾਹੀਦਾ ਹੈ। ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਅੰਦੋਲਨ ਹੋਰ ਤੇਜ਼ ਕਰ ਦਿੱਤਾ ਜਾਵੇਗਾ।

Advertisement
Advertisement
×