DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest: ਮੁਲਾਜ਼ਮਾਂ ਨੇ ਨਿਗਮ ਦਫ਼ਤਰ ਨੂੰ ਤਾਲਾ ਲਾਇਆ

ਸਰਕਾਰ ’ਤੇ ਮੰਗਾਂ ਨਾ ਮੰਨਣ ਦੇ ਦੋਸ਼; ਕੈਬਨਿਟ ਮੰਤਰੀ ਗੋਇਲ ਦਾ ਪੁਤਲਾ ਫੂਕਿਆ

  • fb
  • twitter
  • whatsapp
  • whatsapp
featured-img featured-img
ਨਗਰ ਨਿਗਮ ਦਫ਼ਤਰ ਦੇ ਮੁੱਖ ਗੇਟ ਅੱਗੇ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ।
Advertisement

ਹਰਿਆਣਾ ਸਰਕਾਰ ਵੱਲੋਂ ਨਗਰ ਕੌਂਸਲ, ਨਗਰ ਨਿਗਮ ਅਤੇ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨਾਲ ਮੰਗਾਂ ਸਬੰਧੀ ਸਮਝੌਤਿਆਂ ਅਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਅਸਫਲ ਰਹਿਣ ਦੇ ਰੋਸ ਵਜੋਂ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਉਲਟੇ ਝਾੜੂ ਕਰ ਕੇ ਪ੍ਰਦਰਸ਼ਨ ਕੀਤਾ ਅਤੇ ਹੜਤਾਲ ਦੇ 13ਵੇਂ ਦਿਨ ‘ਵਿਸ਼ਵਾਸਘਾਤ ਦਿਵਸ’ ਮਨਾਇਆ। ਉਨ੍ਹਾਂ ਨੇ ਨਗਰ ਨਿਗਮ ਦੇ ਗੇਟਾਂ ਨੂੰ ਦੋ ਘੰਟੇ ਲਈ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਸ਼ਹਿਰ ਭਰ ਵਿੱਚ ਰੋਸ ਮਾਰਚ ਕਰਨ ਮਗਰੋਂ ਕੈਬਨਿਟ ਮੰਤਰੀ ਵਿਪੁਲ ਗੋਇਲ ਦਾ ਪਿਆਰਾ ਚੌਕ ’ਚ ਪੁਤਲਾ ਸਾੜਿਆ। ਇਸ ਪ੍ਰਦਰਸ਼ਨ ਦੀ ਪ੍ਰਧਾਨਗੀ ਮਿਉਂਸਿਪਲ ਬ੍ਰਾਂਚ ਦੇ ਪ੍ਰਧਾਨ ਪਪਲਾ ਅਤੇ ਫਾਇਰ ਬ੍ਰਿਗੇਡ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਵਿਜੇਂਦਰ ਨੇ ਸਾਂਝੇ ਤੌਰ ’ਤੇ ਕੀਤੀ, ਜਦੋਂ ਕਿ ਮਿਉਂਸਿਪਲ ਬ੍ਰਾਂਚ ਦੇ ਸਕੱਤਰ ਸੁਭਾਸ਼ ਅਤੇ ਫਾਇਰ ਡਿਸਟ੍ਰਿਕਟ ਸਕੱਤਰ ਰਿੰਕੂ ਕੁਮਾਰ ਨੇ ਕਾਰਵਾਈ ਦਾ ਸੰਚਾਲਨ ਕੀਤਾ। ਮਿਉਂਸਿਪਲ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮੰਗੇ ਰਾਮ ਤਿਗੜਾ ਅਤੇ ਫਾਇਰ ਐਂਪਲਾਈਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਲਸ਼ਨ ਭਾਰਦਵਾਜ ਨੇ ਕਿਹਾ ਕਿ ਸਰਕਾਰ ਨੇ 13 ਮਈ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਸਬੰਧੀ ਸਮਝੌਤੇ ਦੇ ਬਾਵਜੂਦ ਮੰਗਾਂ ਨੂੰ ਲਾਗੂ ਕਰਨ ਲਈ ਜ਼ਰੂਰੀ ਆਦੇਸ਼ ਕਦੇ ਵੀ ਜਾਰੀ ਨਹੀਂ ਕੀਤੇ ਗਏ। ਇਸ ਨਾਲ ਨਗਰ ਨਿਗਮ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ। ਦੋਵਾਂ ਯੂਨੀਅਨਾਂ ਦੀਆਂ ਸੂਬਾ ਕਮੇਟੀਆਂ ਨੇ ਹੜਤਾਲ ਨੂੰ 21 ਅਗਸਤ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 19 ਅਗਸਤ ਨੂੰ ਨਗਰ ਨਿਗਮ ਅਤੇ ਫਾਇਰ ਵਿਭਾਗ ਦੇ ਕਰਮਚਾਰੀ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਦੇ ਨਿਵਾਸ ਸਥਾਨ ਦੇ ਬਾਹਰ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਣਗੇ ਅਤੇ ਨਾਲ ਹੀ ਕਰਮਚਾਰੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਜਨਤਾ ਨੂੰ ਆਪਣੇ ਅੰਦੋਲਨ ਦਾ ਸਮਰਥਨ ਕਰਨ ਲਈ ਵੀ ਅਪੀਲ ਕਰਨਗੇ।

Advertisement
Advertisement
×