DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੂੜੇ ਦੇ ਢੇਰ ਲੱਗੇ

ਲੋਕਾਂ ਦਾ ਬਾਜ਼ਾਰਾਂ ’ਚੋਂ ਲੰਘਣਾ ਔਖਾ; ਬਿਮਾਰੀਆਂ ਫੈਲਣ ਦਾ ਖ਼ਤਰਾ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਦੇ ਮੁੱਖ ਬਾਜ਼ਾਰ ਵਿੱਚ ਲੱਗੇ ਕੂੜੇ ਦੇ ਢੇਰ।
Advertisement

ਸਫ਼ਾਈ ਮੁਲਾਜ਼ਮਾਂ ਦੀ 15 ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸਕੂਲਾਂ, ਕਾਲਜਾਂ ਤੇ ਮੰਦਰਾਂ ਦੇ ਅੱਗੇ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਕਲੋਨੀਆਂ ਵਿੱਚ ਵੱਡੇ-ਵਡੇ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਸੜਕਾਂ ’ਤੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਦਾ ਲੰਘਣਾ ਔਖਾ ਹੋ ਗਿਆ ਹੈ। ਦੂਜੇ ਪਾਸੇ ਮੁਲਾਜ਼ਮਾਂ ਦਾ ਕਹਿਣਾ ਹੈ ਜਦੋਂ ਤੱਕ ਉਨ੍ਹਾਂ ਦੀਆਂ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਹ ਆਪਣੀ ਹੜਤਾਲ ਵਾਪਸ ਨਹੀਂ ਲੈਣਗੇ। ਇਸ ਦੌਰਾਨ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ਿਆਮ ਸੁੰਦਰ ਬੱਤਰਾ ਨੇ ਸਫਾਈ ਮੁਲਾਜ਼ਮਾਂ ਪ੍ਰਤੀ ਸਰਕਾਰ ਦੇ ਰੱਵਈਏ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀ ਪਿਛਲੇ 14 ਦਿਨਾਂ ਤੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੇ ਮਸਲਿਆਂ ਦਾ ਕੋਈ ਸਥਾਈ ਹੱਲ ਨਹੀਂ ਲੱਭਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਸ਼ਹਿਰ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ ਪਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਨ ਦੀ ਬਜਾਏ, ਸਰਕਾਰ ਉਨ੍ਹਾਂ ਤੋਂ ਦੂਰੀ ਬਣਾ ਰਹੀ ਹੈ। ਸਰਕਾਰ ਵੱਲੋਂ ਪਹਿਲਾਂ ਮੁਲਾਜ਼ਮਾਂ ਨੂੰ ਦਿੱਤੇ ਗਏ ਭਰੋਸੇ ਹੁਣ ਝੂਠੇ ਸਾਬਤ ਹੋ ਰਹੇ ਹਨ ਜਿਸ ਕਰਕੇ ਮੁਲਾਜ਼ਮਾਂ ਵਿੱਚ ਬਹੁਤ ਰੋਸ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਜ਼ਿਆਦਾ ਵੱਧ ਜਾਂਦਾ ਹੈ, ਸਫਾਈ ਸੇਵਾਵਾਂ ਵਿੱਚ ਵਿਘਨ ਬਿਮਾਰੀਆਂ ਦੇ ਖ਼ਤਰੇ ਵਿੱਚ ਹੋਰ ਵਾਧਾ ਕਰ ਸਕਦਾ ਹੈ। ਇਸ ਕਰ ਕੇ ਸਰਕਾਰ ਨੂੰ ਸਫਾਈ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਇਸ ਦੌਰਾਨ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੋਸਾ ਦਿੱਤਾ ਹੈ ਕਿ ਸਫਾਈ ਮੁਲਾਜ਼ਮਾਂ ਦਾ ਮਸਲਾ ਛੇਤੀ ਹੱਲ ਹੋ ਜਾਵੇਗਾ।

Advertisement
Advertisement
×