DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

DC ਦਫ਼ਤਰ ਅੱਗੇ ਧਰਨੇ ਲਈ ਲਾਮੰਬਦੀ

ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡਾਂ ’ਚ ਮੀਟਿੰਗਾਂ; ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ

  • fb
  • twitter
  • whatsapp
  • whatsapp
featured-img featured-img
ਧਰਨੇ ਲਈ ਮੀਟਿੰਗ ਕਰਦੇ ਹੋਏ ਮਜ਼ਦੂਰ ਆਗੂ।
Advertisement

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਫਤਿਹਾਬਾਦ ਵਿੱਚ ਡੀ ਸੀ ਦਫ਼ਤਰ ਅੱਗੇ ਧਰਨੇ ਲਈ ਦਿਹਾਤੀ ਮਜ਼ਦੂਰ ਸਭਾ ਹਰਿਆਣਾ ਰਾਜ ਕਮੇਟੀ ਦੇ ਸੱਦੇ ’ਤੇ ਪਿੰਡ ਸਾਲਮ ਖੇੜਾ, ਧਾਰਣੀਆਂ ਅਤੇ ਬੀਘੜ ਵਿੱਚ ਮਜ਼ਦੂਰਾਂ ਨਾਲ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ। ਦਿਹਾਤੀ ਮਜ਼ਦੂਰ ਸਭਾ ਫਤਿਹਾਬਾਦ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜਸਪਾਲ ਸਿੰਘ ਖੂਨਨ ਅਤੇ ਸਭਾ ਦੇ ਸੂਬਾਈ ਸਕੱਤਰ ਨੇ ਅਤ ਦਿੱਤੀ। ਦਿਹਾਤੀ ਕਾਮਰੇਡ ਰਾਜੇਸ਼ ਚੌਬਾਰਾ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਜ਼ਦੂਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਖਤਮ ਕੀਤੀਆਂ ਜਾ ਰਹੀਆਂ ਹਨ ਅਤੇ ਸੰਵਿਧਾਨਕ ਅਧਿਕਾਰਾਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਮਗਨਰੇਗਾ ਕਾਨੂੰਨ ਖ਼ਤਮ ਕਰਕੇ ‘ਜੀ ਰਾਮ ਜੀ’ ਯੋਜਨਾ ਲਾਗੂ ਕਰ ਦਿੱਤੀ ਗਈ ਹੈ, ਜੋ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਗਨਰੇਗਾ ਨਾਲ ਕਰੋੜਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਚੱਲਦੀ ਸੀ, ਪਰ ਹੁਣ ਗ੍ਰਾਮ ਸਭਾ ਦੀ ਭੂਮਿਕਾ, ਕੰਮ ਮੰਗਣ ਦਾ ਅਧਿਕਾਰ ਅਤੇ ਯੋਜਨਾ ਦਾ ਬਜਟ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 40 ਫੀਸਦੀ ਹਿੱਸਾ ਰਾਜ ਸਰਕਾਰ ਅਤੇ 60 ਫੀਸਦੀ ਕੇਂਦਰ ਸਰਕਾਰ ਵੱਲੋਂ ਦੇਣ ਦੀ ਵਿਵਸਥਾ ਵਿਹਾਰਕ ਨਹੀਂ ਹੈ। ਉਨ੍ਹਾਂ ਮਜ਼ਦੂਰਾਂ ਦੀਆਂ ਹੋਰ ਮੰਗ ਮੰਨਵਾਉਣ ਲਈ 31 ਜੁਲਾਈ ਨੂੰ ਫਤਿਹਾਬਾਦ ਡੀ ਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਕਾਮਰੇਡ ਜਸਪਾਲ ਸਿੰਘ ਖੂਨਨ ਨੇ ਕਿਹਾ ਕਿ ਦਿਹਾਤੀ ਮਜ਼ਦੂਰ ਸਭਾ ਪਿੰਡ-ਪਿੰਡ ਜਾ ਕੇ ਮਜ਼ਦੂਰਾਂ ਨੂੰ ਲਾਮਬੰਦ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰ ਰਹੀ ਹੈ।

ਇਸ ਮੌਕੇ ਸਭਾ ਨੇ ਮਗਨਰੇਗਾ ਕਾਨੂੰਨ ਨੂੰ ਬਹਾਲ ਕਰਨ, ਜੀ ਰਾਮ ਜੀ ਯੋਜਨਾ ਰੱਦ ਕਰਨ, ਗਰੀਬਾਂ ਦੇ ਘਰ ਢਾਹੁਣ ਦੇ ਹੁਕਮ ਵਾਪਸ ਲੈਣ, ਬਿਜਲੀ ਸੋਧ ਬਿੱਲ ਰੱਦ ਕਰਨ, ਬਿਜਲੀ ਦੇ ਨਿੱਜੀਕਰਨ ਨੂੰ ਰੋਕਣ, ਜਨਤਕ ਅਤੇ ਲੋਕਤੰਤਰੀ ਹੱਕਾਂ ’ਤੇ ਹਮਲੇ ਬੰਦ ਕਰਨ ਅਤੇ ਜਨ ਵਿਰੋਧੀ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ। ਕਾਮਰੇਡ ਜਸਪਾਲ ਸਿੰਘ ਖੂਨਨ ਨੇ ਸਮੂਹ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਨੂੰ ਫਤਿਹਾਬਾਦ ਡੀ ਸੀ ਦਫ਼ਤਰ ਅੱਗੇ ਵੱਡੀ ਗਿਣਤੀ ਵਿੱਚ ਧਰਨੇ ’ਚ ਸ਼ਾਮਲ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ।

Advertisement

Advertisement
Advertisement
×