DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Deepender Hooda ਦੇ Sajjan Kumar ਵਾਲੇ ਬਿਆਨ ਖ਼ਿਲਾਫ਼ ਸਿੱਖ ਸੰਗਤ ਵਿੱਚ ਰੋਸ

ਕਾਂਗਰਸੀ ਆਗੂ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਦੇ ਬਿਆਨ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਬਿਆਨ ਤੋਂ ਨਾਰਾਜ਼ ਸਿੱਖ ਸੰਗਤ ਨੇ ਅੱਜ ਗੁਰਦੁਆਰਾ ਬਾਉਲੀ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ...

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਬਾਉਲੀ ਸਾਹਿਬ ਦੇ ਦੀਵਾਨ ਹਾਲ ਵਿੱਚ ਇਕੱਠੀ ਹੋਈ ਸੰਗਤ।
Advertisement

ਕਾਂਗਰਸੀ ਆਗੂ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਦੇ ਬਿਆਨ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਬਿਆਨ ਤੋਂ ਨਾਰਾਜ਼ ਸਿੱਖ ਸੰਗਤ ਨੇ ਅੱਜ ਗੁਰਦੁਆਰਾ ਬਾਉਲੀ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਭਾਜਪਾ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਡਾ. ਅਵਨੀਤ ਸਿੰਘ ਵੜੈਚ ਨੇ ਕਿਹਾ ਕਿ ਦੀਪੇਂਦਰ ਹੁੱਡਾ ਦਾ ਬਿਆਨ ਸਿੱਖਾਂ ਦਾ ਅਪਮਾਨ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ’ਤੇ ਬੇਕਸੂਰ ਸਿੱਖਾਂ ਉੱਪਰ ਅੱਤਿਆਚਾਰ ਕਰਨ ਦੇ ਦੋਸ਼ ਲੱਗੇ ਹੋਣ, ਉਹ ਕਿਸੇ ਦਾ ਰੋਲ ਮਾਡਲ ਕਿਵੇਂ ਹੋ ਸਕਦਾ ਹੈ। ਆਗੂ ਨੇ ਦੀਪੇਂਦਰ ਹੁੱਡਾ ਨੂੰ ਕਾਂਗਰਸ ਵਰਕਿੰਗ ਕਮੇਟੀ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਇਨੈਲੋ ਆਗੂ ਐਡਵੋਕੇਟ ਗਹਿਲ ਸਿੰਘ ਸੰਧੂ ਨੇ ਦੀਪੇਂਦਰ ਹੁੱਡਾ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਵਿਵਾਦਤ ਬਿਆਨ ਲਈ ਮੁਆਫ਼ੀ ਮੰਗਣ ਦੀ ਨਸੀਹਤ ਦਿੱਤੀ। ਉਨ੍ਹਾਂ ਸੂਬਾ ਸਰਕਾਰ ਤੋਂ ਹੁੱਡਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਦੂਜੇ ਪਾਸੇ ਦੀਪੇਂਦਰ ਹੁੱਡਾ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਕਾਂਗਰਸ ਦਾ ਅਕਸ ਖ਼ਰਾਬ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਇਸ ਦੇ ਬਾਵਜੂਦ ਸਿੱਖ ਸੰਗਤ ਮੁਆਫ਼ੀ ਮੰਗਣ ਦੀ ਮੰਗ ’ਤੇ ਅੜੀ ਹੋਈ ਹੈ।

ਇਸ ਮੌਕੇ ਜੋਧਬੀਰ ਸਿੰਘ ਵੜੈਚ, ਜੋਗਿੰਦਰ ਸਿੰਘ ਬੇਦੀ, ਰੇਸ਼ਮ ਸਿੰਘ, ਸੁਖਦੇਵ ਸਿੰਘ ਵਿਰਕ, ਡਾ. ਜਸਵਿੰਦਰ ਕੰਬੋਜ, ਵਰਿਆਮ ਸਿੰਘ ਅਤੇ ਸਰਪੰਚ ਗੁਰਲਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Advertisement

Advertisement
Advertisement
×