DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest: ਝੋਨੇ ਦੀ ਖਰੀਦ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ

ਮਹਾਪੰਚਾਇਤ ਮਗਰੋਂ ਕਿਸਾਨਾਂ ਨੇ ਸ਼ਾਹਰਾਹ ਜਾਮ ਕੀਤਾ; ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰਦੇ ਹੋਏ ਪੁਲੀਸ ਮੁਲਾਜ਼ਮ।
Advertisement

ਝੋਨੇ ਦੀ ਸਰਕਾਰੀ ਖਰੀਦ ਵਿੱਚ ਹੋ ਰਹੀ ਦੇਰ ਨੂੰ ਲੈ ਕੇ ਅੱਜ ਇੱਥੇ ਕਿਸਾਨਾਂ ਨੇ ਰੋਸ ਮੁਜ਼ਾਹਰਾ ਕੀਤਾ। ਖਰੀਦ ਸ਼ੁਰੂ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਮਹਾਪੰਚਾਇਤ ਕੀਤੀ। ਉਪਰੰਤ ਕਿਸਾਨ ਕੌਮੀ ਸ਼ਾਹਰਾਹ ਵੱਲ ਵਧੇ ਅਤੇ ਪੁਲੀਸ ਦੀ ਪੰਜ ਪਰਤਾਂ ਵਾਲੀ ਬੈਰੀਕੇਡਿੰਗ ਤੋੜ ਦਿੱਤੀ। ਸਥਿਤੀ ਤਣਾਅਪੂਰਨ ਹੋਣ ’ਤੇ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ, ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਲਾਠੀਚਾਰਜ ਵੀ ਕੀਤਾ।

ਇਸ ਤੋਂ ਪਹਿਲਾਂ ਸਵੇਰੇ ਕਰੀਬ 10 ਵਜੇ ਕਿਸਾਨ ਬਰਾੜਾ ਰੋਡ ’ਤੇ ਸਥਿਤ ਸ਼ਹੀਦ ਊਧਮ ਸਿੰਘ ਮੈਮੋਰੀਅਲ ਹਾਲ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ। ਇੱਥੇ ਹੋਈ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਹਰ ਸਾਲ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਪੁਲੀਸ ਕਾਰਵਾਈ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਐੱਸ ਡੀ ਐੱਮ ਸ਼ੰਭੂ ਰਾਠੀ ਸਣੇ ਕਈ ਸੀਨੀਅਰ ਅਧਿਕਾਰੀ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਮੌਕੇ ’ਤੇ ਪੁੱਜੇ। ਡਿਪਟੀ ਕਮਿਸ਼ਨਰ ਨੇ ਚੜੂਨੀ ਅਤੇ ਹੋਰ ਕਿਸਾਨ ਆਗੂਆਂ ਨਾਲ ਬੰਦ ਕਮਰੇ ਵਿੱਚ ਗੱਲਬਾਤ ਕਰਦਿਆਂ ਸਰਕਾਰ ਵੱਲੋਂ ਖਰੀਦ ਸ਼ੁਰੂ ਕਰਨ ਲਈ 26 ਸਤੰਬਰ ਤੱਕ ਦਾ ਸਮਾਂ ਮੰਗਿਆ; ਹਾਲਾਂਕਿ ਮੀਟਿੰਗ ਤੋਂ ਬਾਅਦ ਚੜੂਨੀ ਮਹਾਪੰਚਾਇਤ ਵਿੱਚ ਵਾਪਸ ਪੁੱਜੇ ਅਤੇ ਜੀ ਟੀ ਰੋਡ ਜਾਮ ਕਰਨ ਦਾ ਐਲਾਨ ਕਰ ਦਿੱਤਾ। ਵੱਡੀ ਗਿਣਤੀ ਕਿਸਾਨ ਬੈਰੀਕੇਡਿੰਗ ਵੱਲ ਵਧੇ ਅਤੇ ਉਸ ਨੂੰ ਤੋੜਦੇ ਹੋਏ ਸ਼ਾਹਰਾਹ ’ਤੇ ਨਿਕਲ ਗਏ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ, ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਲਾਠੀਚਾਰ ਵੀ ਕੀਤਾ। ਲਾਠੀਚਾਰਜ ਮਗਰੋਂ ਕਿਸਾਨ ਵਾਪਸ ਬਰਾੜਾ ਰੋਡ ਵੱਲ ਆ ਗਏ ਅਤੇ ਉੱਥੇ ਜਾਮ ਲਗਾ ਕੇ ਧਰਨਾ ਜਾਰੀ ਰੱਖਿਆ। ਖ਼ਬਰ ਲਿਖੇ ਜਾਣ ਤੱਕ ਕਿਸਾਨ ਬਰਾੜਾ ਰੋਡ ’ਤੇ ਜਾਮ ਲਗਾ ਕੇ ਬੈਠੇ ਸਨ।

Advertisement

Advertisement
Advertisement
×