DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PROTEST: ਜਨਤਕ ਜਥੇਬੰਦੀਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਮੁਜ਼ਾਹਰਾ

ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਤੇ ਐੱਸ ਆਈ ਆਰ ਪ੍ਰਕਿਰਿਆ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਰਤੀਆ ਵਿੱਚ ਮੁਜ਼ਾਹਰਾ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ।
Advertisement

ਅਖਿਲ ਭਾਰਤੀ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਵੱਲੋਂ ਸਾਂਝੇ ਤੌਰ ’ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਥਾਨਕ ਸੰਜੈ ਗਾਂਧੀ ਚੌਕ ਵਿੱਚ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਦਿਆਂ ਉਨ੍ਹਾਂ ਦੇ ਅਸਤੀਫ਼ੇ ਅਤੇ ਐੱਸ ਆਈ ਆਰ ਦੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਮਜ਼ਦੂਰ ਯੂਨੀਅਨਾਂ ਦੇ ਕਾਰਕੁਨਾਂ ਨੇ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ‘ਲੋਕਤੰਤਰ ਬਚਾਓ’, ‘ਸੰਵਿਧਾਨ ਬਚਾਓ’ ਅਤੇ ‘ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ’ ਵਰਗੇ ਨਾਅਰੇ ਲਗਾਏ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਲੋਕਤੰਤਰੀ ਪ੍ਰਬੰਧ ਦੀ ਮਜ਼ਬੂਤੀ ਨਾਲ ਜੁੜੇ ਮੁੱਦਿਆਂ ਨੂੰ ਉਭਾਰਦਿਆਂ ਐੱਸ ਆਈ ਆਰ ਦੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਵੱਲੋਂ ਇਹ ਮੁਹਿੰਮ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਨੂੰ ਉਨ੍ਹਾਂ ਦੇ ਲੋਕਤੰਤਰੀ ਹੱਕਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਦੀ ਆਵਾਜ਼ ਅਤੇ ਵੋਟ ਦੀ ਬਹੁਤ ਅਹਿਮੀਅਤ ਹੈ। ਇਸ ਲਈ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਫ਼ੈਸਲੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਮਾਮਲਿਆਂ ਵਿੱਚ ਲੋਕਾਂ ਦੇ ਖ਼ਦਸ਼ਿਆਂ ਨੂੰ ਦੂਰ ਕੀਤਾ ਜਾਵੇ ਅਤੇ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖੀ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਨਿਰਮਾਣ ਮਜ਼ਦੂਰਾਂ ਸਮੇਤ ਸਾਰੇ ਮਿਹਨਤਕਸ਼ ਵਰਗਾਂ ਦੇ ਲੋਕਤੰਤਰੀ ਹੱਕਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਕਿਸਾਨ ਸਭਾ ਫ਼ਤਿਹਾਬਾਦ ਦੇ ਜ਼ਿਲ੍ਹਾ ਸਕੱਤਰ ਰਾਜਿੰਦਰ ਪ੍ਰਸਾਦ ਬਾਟੂ, ਕਿਸਾਨ ਆਗੂ ਅਮਰਜੀਤ ਸਿੰਘ ਅਹਿਰਵਾਂ, ਦਰਸ਼ਨ ਸਿੰਘ ਹੁੰਦਲ, ਸੀਟੂ ਆਗੂ ਜਗੀਰ ਸਿੰਘ, ਜਸਵੀਰ ਸਿੰਘ, ਬੁੱਧ ਰਾਮ, ਦੇਵਰਾਜ ਅਤੇ ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਦਾਸ ਸਮੇਤ ਕਈ ਹੋਰ ਕਾਰਕੁਨ ਹਾਜ਼ਰ ਸਨ। ਇਸ ਤੋਂ ਇਲਾਵਾ ਭਵਨ ਨਿਰਮਾਣ ਮਜ਼ਦੂਰਾਂ ਨੇ ਵੀ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕੀਤੀ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਸ਼ਮੂਲੀਅਤ ਨੇ ਸਾਂਝੇ ਮੁੱਦਿਆਂ ’ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦੇ ਸੁਨੇਹੇ ਨੂੰ ਹੋਰ ਮਜ਼ਬੂਤ ਕੀਤਾ।

Advertisement

Advertisement
Advertisement
×