ਜਨ ਸੁਣਵਾਈ ਕੈਂਪ
ਸਬ-ਡਿਵੀਜ਼ਨਲ ਮੈਜਿਸਟਰੇਟ ਸੁਰਿੰਦਰ ਸਿੰਘ ਨੇ ਜਨ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ...
Advertisement
ਸਬ-ਡਿਵੀਜ਼ਨਲ ਮੈਜਿਸਟਰੇਟ ਸੁਰਿੰਦਰ ਸਿੰਘ ਨੇ ਜਨ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵਿਭਾਗ ਕੋਲ ਬਕਾਇਆ ਸ਼ਿਕਾਇਤਾਂ ਨਹੀਂ ਹੋਣੀਆਂ ਚਾਹੀਦੀਆਂ। ਐੱਸ ਡੀ ਐੱਮ ਸੁਰਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦੀ ਤਰਜੀਹ ਜਨਤਕ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਵਿੱਚ ਨਾ ਜਾਣਾ ਪਵੇ। ਹੱਲ ਕੈਂਪ ਸੋਮਵਾਰ ਅਤੇ ਵੀਰਵਾਰ, ਕੰਮਕਾਜੀ ਦਿਨਾਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਤਾਰ ਲਗਾਏ ਜਾ ਰਹੇ ਹਨ। ਇਸ ਮੌਕੇ ਡੀ ਐੱਸ ਪੀ ਨਰਸਿੰਘ, ਤਹਿਸੀਲ ਭਲਾਈ ਅਫ਼ਸਰ ਕੰਵਲ ਸਿੰਘ, ਜੇ ਈ ਗੁਲਸ਼ਨ ਕੁਮਾਰ, ਚਮਕੌਰ ਸਿੰਘ, ਬਲਦੇਵ ਸਿੰਘ, ਨਰਿੰਦਰ ਸਿੰਘ ਤੇ ਦੀਪਕ ਨਾਰੰਗ ਆਦਿ ਹਾਜ਼ਰ ਸਨ।
Advertisement
Advertisement
