DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Public Outreach: ਐੱਸ ਡੀ ਐੱਮ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਧਿਕਾਰੀਆਂ ਨੂੰ ਮਸਲੇ ਤੁਰੰਤ ਹੱਲ ਕਰਨ ਦੇ ਹੁਕਮ

  • fb
  • twitter
  • whatsapp
  • whatsapp
featured-img featured-img
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਐੱਸ ਡੀ ਐੱਮ ਸ਼ਿਵਜੀਤ ਭਾਰਤੀ।
Advertisement

ਸਬ-ਡਵੀਜ਼ਨ ਪੱਧਰ ’ਤੇ ਲਾਏ ਗਏ ‘ਸਮਾਧਾਨ ਕੈਂਪ’ ਦੌਰਾਨ ਅੱਜ ਐੱਸ ਡੀ ਐੱਮ ਸ਼ਿਵਜੀਤ ਭਾਰਤੀ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣੀਆਂ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਪਹਿਲ ਦੇ ਆਧਾਰ ’ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ। ਕੈਂਪ ਵਿੱਚ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਮੰਗਾਂ ਲੈ ਕੇ ਪਹੁੰਚੇ।

ਕੈਂਪ ਦੌਰਾਨ ਪਿੰਡ ਕੁਰਾਲੀ ਦੇ ਅਮਰੀਕ ਸਿੰਘ, ਕਮਲ ਸਿੰਘ ਅਤੇ ਬਹਾਦਰ ਸਿੰਘ ਨੇ ਕੁਰਾਲੀ ਤੋਂ ਮੋਮਨਪੁਰ ਤੱਕ ਬਣ ਰਹੀ ਸੜਕ ਦੇ ਕਿਨਾਰਿਆਂ ’ਤੇ ਬਰਮ ਬਣਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਪਿੰਡ ਰਾਮਪੁਰ ਦੇ ਵਸਨੀਕਾਂ ਨੇ ਛੱਪੜ ਦੇ ਪਾਣੀ ਦੇ ਓਵਰਫਲੋਅ ਅਤੇ ਸਫ਼ਾਈ ਦਾ ਮੁੱਦਾ ਉਠਾਇਆ। ਸਮਾਜਿਕ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਵਿੱਚ ਹਡਬੋਨ ਦੀ ਆਸ਼ੂ ਦੇਵੀ ਨੇ ਆਪਣੇ ਦਿਵਿਆਂਗ ਬੱਚੇ ਲਈ ਪੈਨਸ਼ਨ ਅਤੇ ਵੱਡਾਗਾਂਵ ਦੇ ਬਲੀਦੀਨ ਨੇ ਬੁਢਾਪਾ ਪੈਨਸ਼ਨ ਲਗਵਾਉਣ ਦੀ ਬੇਨਤੀ ਕੀਤੀ। ਪਰਿਵਾਰਕ ਪਛਾਣ ਪੱਤਰਾਂ ਵਿੱਚ ਆਮਦਨ ਦੀ ਗਲਤ ਜਾਣਕਾਰੀ ਅਤੇ ਨਾਮ ਦਰਜ ਕਰਵਾਉਣ ਵਰਗੇ ਕਈ ਮਾਮਲੇ ਵੀ ਸਾਹਮਣੇ ਆਏ।

Advertisement

ਐੱਸ ਡੀ ਐੱਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਧਾਨ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਦਫ਼ਤਰਾਂ ਦੇ ਗੇੜਿਆਂ ਤੋਂ ਮੁਕਤੀ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਹਰੇਕ ਸ਼ਿਕਾਇਤ ਦਾ ਨਿਪਟਾਰਾ ਨਿਰਧਾਰਤ ਸਮੇਂ ਅੰਦਰ ਹੋਣਾ ਚਾਹੀਦਾ ਹੈ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਪਾਤਰ ਵਿਅਕਤੀ ਤੱਕ ਪਹੁੰਚ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ, ਸੀ ਐੱਮ ਵਿੰਡੋ ਦੇ ਜਸਵਿੰਦਰ ਸਿੰਘ ਬਖਤੂਆ ਅਤੇ ਸੰਜੀਵ ਗੁੱਜਰ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Advertisement

Advertisement
×