ਪੂਨੀਆ ਹਿੰਦੀ ਵਿਭਾਗ ਦੇ ਚੇਅਰਪਰਸਨ ਬਣੇ
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਦੇ ਹੁਕਮਾਂ ਤੋਂ ਬਾਅਦ ਪ੍ਰੋ. ਮਹਾਂ ਸਿੰਘ ਪੂਨੀਆ ਨੇ ਰਸਮੀ ਤੌਰ ’ਤੇ ਹਿੰਦੀ ਵਿਭਾਗ ਦੇ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਉਨ੍ਹਾਂ ਨੂੰ ਤੁਰੰਤ ਪ੍ਰਭਾਵ...
Advertisement
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਦੇ ਹੁਕਮਾਂ ਤੋਂ ਬਾਅਦ ਪ੍ਰੋ. ਮਹਾਂ ਸਿੰਘ ਪੂਨੀਆ ਨੇ ਰਸਮੀ ਤੌਰ ’ਤੇ ਹਿੰਦੀ ਵਿਭਾਗ ਦੇ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰੋ. ਪੂਨੀਆ ਇਸ ਵੇਲੇ ਇੰਸਟੀਚਿਊਟ ਆਫ ਇੰਟੀਗਰੇਟਿਡ ਐਂਡ ਆਨਰਜ਼ ਸਟੱਡੀਜ਼ ਵਿੱਚ ਹਿੰਦੀ ਦੇ ਪ੍ਰੋਫੈਸਰ ਹਨ ਅਤੇ ਇੰਸਟੀਚਿਊਟ ਆਫ਼ ਮਾਸ ਕਮਿਊਨੀਕੇਸ਼ਨ ਐਂਡ ਮੀਡੀਆ ਟੈਕਨਾਲੋਜੀ ਸਮੇਤ ਪਬਲਿਕ ਰਿਲੇਸ਼ਨ ਵਿਭਾਗ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਵਾਈਸ ਚਾਂਸਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਗੁਣਵੱਤਾਪੂਰਨ ਸਿੱਖਿਆ, ਭਾਰਤੀ ਭਾਸ਼ਾਵਾਂ ਦੇ ਪ੍ਰਚਾਰ ਅਤੇ ਖੋਜ ਕਾਰਜਾਂ ਨੂੰ ਤਰਜੀਹ ਦੇਵੇਗਾ।
Advertisement
Advertisement
×
