ਚੰਡੀਗੜ੍ਹ, 24 ਸਤੰਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦੇਰ ਰਾਤ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੁਰੂਕਸ਼ੇਤਰ ਵਿਚ ਕਿਸਾਨਾਂ ਵਲੋਂ ਕੌਮੀ ਮਾਰਗ 44 ’ਤੇ ਲੱਗੇ ਜਾਮ ਨੂੰ ਖੁੱਲ੍ਹਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਜਲਦੀ ਪ੍ਰਬੰਧ ਕਰੇ।