DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਾਂ ’ਤੇ ਵਹਾ ਰਹੀ ਹੈ ਪੈਸਾ; ਨਸ਼ਾ ਰੋਕਣ ਲਈ ਕੋਈ ਕੰਮ ਨਹੀਂ: ਨਾਇਬ ਸੈਣੀ

2027 ਵਿੱਚ ਭਾਜਪਾ ਸਰਕਾਰ ਬਣਦੇ ਹੀ ਗੈਂਗਸਟਰ ਕਲਚਰ ਕਰਾਂਗੇ ਖ਼ਤਮ: ਹਰਿਆਣਾ ਮੁੱਖ ਮੰਤਰੀ

  • fb
  • twitter
  • whatsapp
  • whatsapp
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਸਿਰਫ਼ ਅਖ਼ਬਾਰੀ ਇਸ਼ਤਿਹਾਰਾਂ ’ਤੇ ਜਨਤਾ ਦਾ ਪੈਸਾ ਬਰਬਾਦ ਕਰ ਰਹੀ ਹੈ, ਜਦੋਂਕਿ ਜ਼ਮੀਨੀ ਪੱਧਰ ’ਤੇ ਨਸ਼ਾ ਲਗਾਤਾਰ ਵਧ ਰਿਹਾ ਹੈ। ਪੰਜਾਬ ਦੌਰੇ ਦੌਰਾਨ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੈ ਕਿ ਅੱਜ ਕੋਈ ਵੀ ਪੰਜਾਬ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।

ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਜਦੋਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਗੈਂਗਸਟਰ ਕਲਚਰ ਨੂੰ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਸੈਣੀ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਹਰਿਆਣਾ ਵਿੱਚ ਪਿਛਲੇ 10 ਸਾਲਾਂ ਦੌਰਾਨ 2 ਲੱਖ ਨੌਕਰੀਆਂ ਬਿਨਾਂ ਕਿਸੇ ‘ਖਰਚੀ-ਪਰਚੀ’ ਦੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ।

Advertisement

ਉਨ੍ਹਾਂ ਪੰਜਾਬ ਸਰਕਾਰ ’ਤੇ ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵੀ ਲਾਏ ਅਤੇ ਕਿਹਾ ਕਿ ‘ਆਪ’ ਅਤੇ ‘ਕਾਂਗਰਸ’ ਦੋਵੇਂ ਹੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਪਾਰਟੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਹਰਿਆਣਾ ਸਰਕਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਸਿਰਫ਼ ਦਾਅਵਿਆਂ ਤੱਕ ਸੀਮਤ ਹੈ।

Advertisement

ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਭਾਜਪਾ ਹੀ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ ’ਤੇ ਲਿਜਾ ਸਕਦੀ ਹੈ।

Advertisement
×