ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆ

ਹਡ਼੍ਹਾਂ ਕਾਰਨ 13,832 ਕਰੋਡ਼ ਰੁਪਏ ਦੇ ਨੁਕਸਾਨ ਦੇ ਵੇਰਵੇ ਸਾਂਝੇ ਕੀਤੇ
ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਿਸੰਘ ਮਾਨ।
Advertisement

ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ ਵਾਸਤੇ ਅੱਜ ਕੇਂਦਰ ਸਰਕਾਰ ਨੂੰ ਮੈਮੋਰੰਡਮ ਭੇਜ ਦਿੱਤਾ ਹੈ। ਇਹ ਮੈਮੋਰੰਡਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਉਣ ਤੋਂ ਦਸ ਦਿਨ ਬਾਅਦ ਈ-ਮੇਲ ਰਾਹੀਂ ਭੇਜਿਆ ਗਿਆ ਹੈ। ਇਸ ਮੈਮੋਰੰਡਮ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਗਸਤ ਤੇ ਸਤੰਬਰ ਮਹੀਨੇ ਦੌਰਾਨ ਆਏ ਹੜ੍ਹਾਂ ਕਾਰਨ ਹੋਏ 13,832 ਕਰੋੜ ਰੁਪਏ ਦੇ ਨੁਕਸਾਨ ਦੇ ਵੇਰਵੇ ਸਾਂਝੇ ਕੀਤੇ ਹਨ। ਮੁੱਖ ਮੰਤਰੀ ਨੇ ਇਸ ਗੱਲ ਦੀ ਪੁਸ਼ਟੀ ਰਾਜ ਸਭਾ ਚੋਣ ਲਈ ‘ਆਪ’ ਉਮੀਦਵਾਰ ਰਾਜਿੰਦਰ ਗੁਪਤਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪੂਰੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਹੁਣ ਕੇਂਦਰ ਸਰਕਾਰ ਪੰਜਾਬ ਪ੍ਰਤੀ ਹਮਦਰਦੀ ਦਿਖਾਉਂਦੇ ਹੋਏ ਫੰਡ ਜਾਰੀ ਕਰੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਸੂਬੇ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਸਿਰਫ਼ 1600 ਕਰੋੜ ਰੁਪਏ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੈਸੇ ਐੱਨ ਐੱਚ ਏ ਆਈ ਦੀਆਂ ਸੜਕਾਂ ਲਈ ਜਾਰੀ ਕੀਤੇ ਗਏ ਸਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਘੱਟ ਤੇ ਐੱਨ ਐੱਚ ਏ ਆਈ ਦੀਆਂ ਸੜਕਾਂ ਦੀ ਵੱਧ ਫਿਕਰ ਹੈ।

Advertisement

ਇੱਥੇ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਨੇ ਲੰਘੀ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਲਈ 13,832 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਸੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਸੂਬੇ ਵਿੱਚ ਹੋਏ ਫਸਲੀ ਨੁਕਸਾਨ, ਘਰਾਂ ਅਤੇ ਇਮਾਰਤਾਂ ਦੇ ਨੁਕਸਾਨ, ਬਿਜਲੀ ਖੇਤਰ ਦੇ ਬੁਨਿਆਦੀ ਢਾਂਚੇ, ਸਕੂਲ ਤੇ ਕਾਲਜਾਂ ਦੀਆਂ ਇਮਾਰਤਾਂ, ਹਸਪਤਾਲਾਂ ਦੇ ਨੁਕਸਾਨ, ਸੜਕਾਂ, ਪੁਲਾਂ ਅਤੇ ਪੁਲੀਆਂ ਦੇ ਨੁਕਸਾਨ ਅਤੇ ਪਸ਼ੂ ਧਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਸੀ। ਅੱਜ ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜੇ ਮੈਮੋਰੰਡਮ ਵਿੱਚ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀਆਂ ਤਸਵੀਰਾਂ ਤੇ ਹੋਰ ਵੇਰਵੇ ਵੀ ਸਾਂਝੇ ਕੀਤੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 5 ਲੱਖ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਲੱਖਾਂ ਲੋਕ ਬੇਘਰ ਹੋ ਗਏ ਅਤੇ 59 ਵਿਅਕਤੀਆਂ ਦੀ ਮੌਤ ਹੋਈ ਸੀ। ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ ਮਚੀ ਸੀ ਅਤੇ ਕਈ ਆਗੂਆਂ ਨੇ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਸੀ।

Advertisement
Show comments