ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab-Haryana Water Row: ਕੇਂਦਰ ਦੀ ਵਿਚੋਲਗੀ ’ਚ SYL ਸੰਬਧੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

Centre holds SYL resolution talks with Punjab CM Mann and Haryana CM Saini
Advertisement

ਕੇਂਦਰੀ ਜਲ ਸ਼ਕਤੀ ਮੰਤਰੀ ਪਾਟਿਲ ਨਾਲ ਭਗਵੰਤ ਮਾਨ ਤੇ ਨਾਇਬ ਸੈਣੀ ਆਪੋ-ਆਪਣੇ ਵਫ਼ਦਾਂ ਨਾਲ ਕਰ ਰਹੇ ਨੇ ਮੀਟਿੰਗ ਵਿਚ ਸ਼ਿਰਕਤ; ਪਾਟਿਲ ਨੇ ਦੋਵਾਂ ਸੂਬਿਆਂ ਵਿਚਕਾਰ ਵਿਚੋਲਗੀ ਦੀ ਪਹਿਲ ਕੀਤੀ ਸੀ

ਅਦਿਤੀ ਟੰਡਨ

Advertisement

ਨਵੀਂ ਦਿੱਲੀ, 9 ਜੁਲਾਈ

ਪੰਜਾਬ ਅਤੇ ਹਰਿਆਣਾ ਵਿਚਕਾਰ ਗੁੰਝਲਦਾਰ ਸਤਲੁਜ ਯਮੁਨਾ ਲਿੰਕ (Satluj Yamuna Link - SYL) ਨਹਿਰ ਵਿਵਾਦ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੀ 13 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਬੁੱਧਵਾਰ ਸ਼ਾਮ 4 ਵਜੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ।

ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab CM Bhagwant Singh Mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana CM Nayab Singh Saini) ਆਪੋ-ਆਪਣੇ ਮੁੱਖ ਸਕੱਤਰਾਂ ਅਤੇ ਜਲ ਸਰੋਤ ਅਧਿਕਾਰੀਆਂ ਨਾਲ ਸ਼ਿਰਕਤ ਕਰ ਰਹੇ ਹਨ। ਮੀਟਿੰਗ ਸ਼੍ਰਮ ਸ਼ਕਤੀ ਭਵਨ (Shram Shakti Bhavan) ਵਿਖੇ ਚੱਲ ਰਹੀ ਹੈ, ਜਿਸ ਵਿੱਚ ਜਲ ਸ਼ਕਤੀ ਮੰਤਰਾਲੇ ਦਾ ਮੁੱਖ ਦਫ਼ਤਰ ਸਥਿਤ ਹੈ।

ਮੀਟਿੰਗ ਤੋਂ ਪਹਿਲਾਂ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਕਾਰ ਪਾਣੀ ਦੀ ਵੰਡ ਦੇ ਦਹਾਕਿਆਂ ਪੁਰਾਣੇ ਸਤਲੁਜ ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

ਅੱਜ ਚੋਟੀ ਦੇ ਸੂਤਰਾਂ ਨੇ ‘ਟ੍ਰਿਬਿਊਨ ਪ੍ਰਕਾਸ਼ਨ ਸਮੂਹ’ ਨੂੰ ਦੱਸਿਆ ਕਿ ਸੀਆਰ ਪਾਟਿਲ ਨੇ ਆਪਣੇ ਤੋਂ ਪਹਿਲੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਕੀਤੀ ਗਈ ਪਿਛਲੇ ਦੌਰ ਦੀ ਗੱਲਬਾਤ ਅਸਫਲ ਹੋਣ ਤੋਂ ਬਾਅਦ ਦੋਵਾਂ ਰਾਜਾਂ ਵਿਚਕਾਰ ਵਿਚੋਲਗੀ ਕਰਵਾਉਣ ਦੀ ਪਹਿਲ ਕੀਤੀ ਸੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਸਾਲ ਮਈ ਵਿੱਚ ਫਿਰ ਪੰਜਾਬ ਅਤੇ ਹਰਿਆਣਾ ਨੂੰ ਮਾਮਲਾ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਨੇ ਪਹਿਲਾਂ ਜਲ ਸ਼ਕਤੀ ਮੰਤਰੀ ਨੂੰ ਇਸ ਮੁੱਦੇ ਵਿੱਚ ਮੁੱਖ ਸਾਲਸ ਵਜੋਂ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਸਿਰਫ਼ "ਮੂਕ ਦਰਸ਼ਕ" ਬਣਨ ਦੀ ਬਜਾਏ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਸੀ।

Advertisement