DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Himachal Entry Tax: ਹਿਮਾਚਲ ਸਰਕਾਰ ਦਾ ਯੂ-ਟਰਨ: ਐਂਟਰੀ ਟੈਕਸ ਦੇ ਹੁਣ ਲੱਗਣਗੇ 100 ਰੁਪਏ

ਐਂਟਰੀ ਟੈਕਸ ਵਿਚ ਕੀਤੇ ਵਾਧੇ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਨਵੀਆਂ ਦਰਾਂ ਜਾਰੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Advertisement

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਐਂਟਰੀ ਟੈਕਸ (Entry Tax) ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਰਾਜ ਸਰਕਾਰ ਨੇ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਹਨ। ਪਹਿਲਾਂ 5-ਸੀਟਰ ਵਾਹਨਾਂ ਲਈ ਟੈਕਸ 70 ਰੁਪਏ ਤੋਂ ਵਧਾ ਕੇ 130 ਰੁਪਏ ਕਰ ਦਿੱਤਾ ਗਿਆ ਸੀ ਅਤੇ 6 ਤੋਂ 12 ਸੀਟਾਂ ਵਾਲੇ ਵਾਹਨਾਂ ਲਈ ਇਹ 110 ਰੁਪਏ ਤੋਂ ਵਧਾ ਕੇ 130 ਰੁਪਏ ਕੀਤਾ ਗਿਆ ਸੀ। ਹੁਣ ਸਰਕਾਰ ਨੇ ਇਨ੍ਹਾਂ ਦੋਵਾਂ ਸ਼੍ਰੇਣੀਆਂ ਲਈ ਟੈਕਸ ਘਟਾ ਕੇ 100 ਰੁਪਏ ਨਿਰਧਾਰਤ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼ ਵਿੱਚ ਰਜਿਸਟਰਡ ਵਪਾਰਕ ਹਲਕੇ ਵਾਹਨਾਂ (Commercial Light Vehicles) ਨੂੰ ਟੌਲ ਟੈਕਸ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ।

Advertisement

ਸਰਕਾਰ ਨੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਹੈ। ਟੌਲ ਬੈਰੀਅਰ ਦੇ 5 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਰਿਆਇਤੀ ਪਾਸ (Concessional Passes) ਦਿੱਤੇ ਜਾਣਗੇ। ਇਹ ਸਹੂਲਤ ਨਾ ਸਿਰਫ਼ ਹਿਮਾਚਲ ਦੇ ਨਿਵਾਸੀਆਂ ਨੂੰ, ਸਗੋਂ ਗੁਆਂਢੀ ਰਾਜਾਂ (ਜਿਵੇਂ ਪੰਜਾਬ ਅਤੇ ਹਰਿਆਣਾ) ਦੇ ਉਨ੍ਹਾਂ ਲੋਕਾਂ ਨੂੰ ਵੀ ਮਿਲੇਗੀ ਜੋ ਬੈਰੀਅਰ ਤੋਂ 5 ਕਿਲੋਮੀਟਰ ਦੇ ਅੰਦਰ ਰਹਿੰਦੇ ਹਨ। ਇਹ ਪਾਸ ਪ੍ਰਾਪਤ ਕਰਨ ਲਈ ਵਿਅਕਤੀ ਨੂੰ SDM ਜਾਂ ਤਹਿਸੀਲਦਾਰ ਨੂੰ ਆਪਣੀ ਰਿਹਾਇਸ਼ ਦਾ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਸਰਕਾਰ ਦੇ ਇਸ ਕਦਮ ਨਾਲ ਸਰਹੱਦੀ ਇਲਾਕਿਆਂ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਸ਼ਾਂਤ ਹੋਣ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਸਰਹੱਦੀ ਖੇਤਰਾਂ ਵਿੱਚ ਵਾਹਨਾਂ ਦੇ ਐਂਟਰੀ ਟੈਕਸ ਵਿੱਚ ਕੀਤੇ ਗਏ ਹਾਲੀਆ ਵਾਧੇ ਨੂੰ  ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵਾਪਸ ਲੈਣ ਦਾ ਐਲਾਨ ਕੀਤਾ। ਨਵੀਆਂ ਦਰਾਂ ਦੇ ਅਨੁਸਾਰ, ਹੁਣ ਪੰਜ ਸੀਟਾਂ ਵਾਲੇ ਵਾਹਨਾਂ ਨੂੰ 70 ਰੁਪਏ ਅਤੇ 6-12 ਸੀਟਾਂ ਵਾਲੇ ਵਾਹਨਾਂ ਨੂੰ ਪੁਰਾਣੇ ਰੇਟ ਮੁਤਾਬਕ 110 ਰੁਪਏ ਅਦਾ ਕਰਨੇ ਪੈਣਗੇ।

ਪਹਿਲਾਂ ਸਰਕਾਰ ਨੇ ਦੋਵਾਂ ਸ਼੍ਰੇਣੀਆਂ ਲਈ ਟੈਕਸ ਵਧਾ ਕੇ 130 ਰੁਪਏ ਕਰਨ ਦਾ ਪ੍ਰਸਤਾਵ ਦਿੱਤਾ ਸੀ। ਟੋਲ ਦੇ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਵਿਸ਼ੇਸ਼ ਪਾਸ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਜਾਣਬੁੱਝ ਕੇ ਭੰਬਲਭੂਸਾ ਫੈਲਾਇਆ ਜਾ ਰਿਹਾ ਸੀ, ਜਦੋਂ ਕਿ ਜ਼ਿਆਦਾਤਰ ਵਾਹਨ ਸ਼੍ਰੇਣੀਆਂ ਲਈ ਇਹ ਵਾਧਾ ਮਾਮੂਲੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਇਸ ਫੈਸਲੇ ਦਾ ਸਭ ਤੋਂ ਵੱਧ ਫਾਇਦਾ ਗੁਆਂਢੀ ਸੂਬਿਆਂ, ਖਾਸ ਕਰਕੇ ਪੰਜਾਬ ਅਤੇ ਹਰਿਆਣਾ ਤੋਂ ਹਿਮਾਚਲ ਆਉਣ-ਜਾਣ ਵਾਲੇ ਰੋਜ਼ਾਨਾ ਦੇ ਯਾਤਰੀਆਂ ਅਤੇ ਸਥਾਨਕ ਵਪਾਰੀਆਂ ਨੂੰ ਹੋਵੇਗਾ। ਟੈਕਸ ਵਾਧੇ ਕਾਰਨ ਸਰਹੱਦੀ ਖੇਤਰਾਂ ਵਿੱਚ ਸੈਰ-ਸਪਾਟਾ ਅਤੇ ਮਾਲ ਦੀ ਢੋਆ-ਢੁਆਈ ਪ੍ਰਭਾਵਿਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ, ਜਿਸ ਕਾਰਨ ਟੈਕਸੀ ਯੂਨੀਅਨਾਂ ਅਤੇ ਸਥਾਨਕ ਕਾਰੋਬਾਰੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਸਨ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੰਮ ਕਰ ਰਹੀ ਹੈ ਅਤੇ ਪੰਜ ਕਿਲੋਮੀਟਰ ਦੇ ਘੇਰੇ ਵਾਲੇ ਲੋਕਾਂ ਲਈ ਵਿਸ਼ੇਸ਼ ਪਾਸ ਜਾਰੀ ਕਰਨ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਸਥਾਨਕ ਵਸਨੀਕਾਂ 'ਤੇ ਕੋਈ ਵਾਧੂ ਵਿੱਤੀ ਬੋਝ ਨਾ ਪਵੇ।

Advertisement
×