Punjab News - Road Accident: ਹਰਿਆਣਾ ਦੇ ਕਬੱਡੀ ਖਿਡਾਰੀਆਂ ਦੀ ਕਾਰ ਟਰੱਕ ਨਾਲ ਟਕਰਾਈ; 1 ਹਲਾਕ, 5 ਗੰਭੀਰ ਜ਼ਖ਼ਮੀ
Punjab News - Road Accident: One Kabaddi player from Haryana killed, 5 other injured
ਬਲਵਿੰਦਰ ਰੈਤ
ਨੰਗਲ, 10 ਮਈ
Punjab News - Road Accident: ਨੰਗਲ-ਚੰਡੀਗੜ੍ਹ ਮੇਨ ਸੜਕ ’ਤੇ ਪਿੰਡ ਬ੍ਰਾਹਮਪੁਰ ਨਜ਼ਦੀਕ ਹੋਏ ਇੱਕ ਸੜਕ ਹਾਦਸੇ 'ਚ ਇੱਕ ਕਬੱਡੀ ਖਿਡਾਰੀ ਦੀ ਦਰਦਨਾਕ ਮੌਤ ਹੋ ਗਈ ਜਦਕਿ ਪੰਜ ਖਿਡਾਰੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਨੰਗਲ ਅਤੇ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।
ਸਾਰੇ ਖਿਡਾਰੀ ਹਰਿਆਣਾ ਦੇ ਦੱਸੇ ਗਏ ਹਨ ਜੋ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੇ ਇੱਕ ਪਿੰਡ ਵਿੱਚ ਕਰਵਾਏ ਜਾ ਰਹੇ ਕਬੱਡੀ ਮੈਚ ਵਿੱਚ ਖੇਡਣ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਬ੍ਰਾਹਮਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਜਦੋਂ ਸਾਰੇ ਕਬੱਡੀ ਖਿਡਾਰੀ ਇੱਕ ਕਾਰ ਵਿੱਚ ਸਵਾਰ ਹੋ ਕੇ ਹਰਿਆਣਾ ਤੋੰ ਊਨਾ ਜਾ ਰਹੇ ਸਨ ਤਾਂ ਬ੍ਰਾਹਮਪੁਰ ਕੋਲ ਇੱਕ ਟਰੱਕ ਨੂੰ ਓਵਰਟੇਕ ਕਰਦੇ ਹੋਏ ਉਨ੍ਹਾਂ ਦੀ ਕਾਰ ਦੀ ਨੰਗਲ ਤੋਂ ਜਾ ਰਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਕਾਰਨ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਤੇ ਨੌਜਵਾਨਾਂ ਨੂੰ ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ।
ਇਸ ਕਾਰਨ ਇੱਕ ਖਿਡਾਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਪੰਜ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਨੰਗਲ ਤੇ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।