ਪਰਾਲੀ ਸਾੜਨ ਦੇ ਮਾਮਲਿਆਂ ’ਤੇ ਤੇਜ਼ੀ ਨਾਲ ਕਾਰਵਾਈ ਕਰੇ ਪੰਜਾਬ: ਸੀ ਏ ਕਿਊ ਐੱਮ
CAQM asks Punjab to act swiftly on stubble burning; says Haryana has shown sharp decline ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਅੱਜ ਪੰਜਾਬ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਚਲਦਿਆਂ ਅਜਿਹੇ ਮਾਮਲਿਆਂ ਵਿੱਚ ਕਾਫ਼ੀ ਗਿਰਾਵਟ ਆਈ ਹੈ।
ਸੀ ਏ ਕਿਊ ਐਮ ਦੇ ਚੇਅਰਮੈਨ ਰਾਜੇਸ਼ ਵਰਮਾ ਪੰਜਾਬ ਦੌਰੇ ’ਤੇ ਹਨ ਤੇ ਉਨ੍ਹਾਂ ਨੇ ਬਠਿੰਡਾ ਦੇ ਲਹਿਰਾ ਮੁਹੱਬਤ ਥਰਮਲ ਪਾਵਰ ਪਲਾਂਟ ’ਤੇ ਨਿਕਾਸ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਕਮਿਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਇਸ ਨੂੰ ਰੋਕਣ ਦੇ ਉਪਾਅ ਨਾ ਕੀਤੇ ਗਏ ਤਾਂ ਉਹ ਇਸ ਪਲਾਂਟ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰਨਗੇ। ਜਦੋਂ ਟੀਮ ਲਾਗਲੇ ਖੇਤਾਂ ਦਾ ਦੌਰਾ ਕਰ ਰਹੀ ਸੀ ਤਾਂ ਕਈ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ। ਕਮਿਸ਼ਨ ਨੇ ਕਿਹਾ ਕਿ ਇਸ ਸਾਲ 15 ਸਤੰਬਰ ਤੋਂ 6 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 3,284 ਮਾਮਲੇ ਦਰਜ ਕੀਤੇ ਗਏ ਜਦੋਂ ਕਿ 2024 ਵਿੱਚ ਇਸੇ ਸਮੇਂ ਦੌਰਾਨ 5,041 ਮਾਮਲੇ ਸਾਹਮਣੇ ਆਏ ਸਨ, ਜਿਸ ਵਿੱਚ ਸਿਰਫ਼ ਮਾਮੂਲੀ ਸੁਧਾਰ ਹੀ ਹੋਇਆ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਮੁਕਤਸਰ ਅਤੇ ਫਾਜ਼ਿਲਕਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ, ਜਿਸ ਵਿਚ ਤੁਰੰਤ ਸੁਧਾਰ ਕਰਨ ਦੀ ਲੋੜ ਹੈ। ਪੀਟੀਆਈ
