DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Weather Update: ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ; ਬਠਿੰਡਾ ਸਭ ਤੋਂ ਗਰਮ ਰਿਹਾ

Chandigarh Weather: ਚੰਡੀਗੜ੍ਹ ਤੇ ਮੁਹਾਲੀ ਵਿਚ ਮੀਂਹ ਨਾਲ ਕੁਝ ਰਾਹਤ; ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ

  • fb
  • twitter
  • whatsapp
  • whatsapp
featured-img featured-img
ਮਾਨਸਾ ਨੇੜਲੇ ਪਿੰਡ ਭੈਣੀਬਾਘਾ ਵਿਖੇ ਮੌਸਮ ’ਚ ਔੜ ਕਾਰਨ ਸੁੱਕਿਆ ਪਿਆ ਝੋਨੇ ਵਾਲਾ ਖੇਤ।ਫੋਟੋ:ਮਾਨ
Advertisement

Punjab Haryana weather update: ਪੰਜਾਬ ਅਤੇ ਗੁਆਂਢੀ ਰਾਜ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਭਾਰੀ ਗਰਮੀ ਅਤੇ ਹੁੰਮਸ ਭਰਿਆ ਮੌਸਮ ਬਣਿਆ ਰਿਹਾ। ਐਤਵਾਰ ਨੂੰ ਪੰਜਾਬ ਦਾ ਬਠਿੰਡਾ ਸ਼ਹਿਰ ਸਭ ਤੋਂ ਵੱਧ ਤਪਿਆ ਜਿੱਥੇ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਤੱਕ ਉੱਪਰ ਰਿਹਾ। ਇਸ ਦੌਰਾਨ ਚੰਡੀਗੜ੍ਹ ਤੇ ਮੁਹਾਲੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਸਵੇਰ ਤੇ ਸ਼ਾਮ ਵੇਲੇ ਮੀਂਹ ਵੀ ਪਿਆ।

Advertisement

ਪੰਜਾਬ ਦੇ ਫਿਰੋਜ਼ਪੁਰ ਵਿੱਚ ਵੀ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪਿਆ, ਜਿੱਥੇ ਤਾਪਮਾਨ 37.3 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ, ਮੁਹਾਲੀ ਵਿੱਚ 36.4 ਡਿਗਰੀ, ਅੰਮ੍ਰਿਤਸਰ ਵਿੱਚ 34.7 ਡਿਗਰੀ ਅਤੇ ਲੁਧਿਆਣਾ ਵਿੱਚ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ ਅਤੇ ਉੱਥੇ ਦਾ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ।

Advertisement

ਹਰਿਆਣਾ ਵਿੱਚ ਵੀ ਮੌਸਮ ਦਾ ਮਿਜ਼ਾਜ ਕਾਫੀ ਗਰਮ ਰਿਹਾ ਜਿੱਥੇ ਰੋਹਤਕ ਜ਼ਿਲ੍ਹਾ ਸਭ ਤੋਂ ਗਰਮ ਰਿਹਾ ਅਤੇ ਇੱਥੇ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹਿਸਾਰ ਵਿੱਚ ਵੀ ਤਿੱਖੀ ਗਰਮੀ ਰਹੀ ਅਤੇ ਉੱਥੇ ਤਾਪਮਾਨ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਹੋਰਨਾਂ ਸ਼ਹਿਰਾਂ ਦੀ ਗੱਲ ਕਰੀਏ ਤਾਂ ਫਤਿਹਾਬਾਦ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ, ਗੁਰੂਗ੍ਰਾਮ ਵਿੱਚ 35.9 ਡਿਗਰੀ, ਅੰਬਾਲਾ ਵਿੱਚ 36.2 ਡਿਗਰੀ, ਕਰਨਾਲ ਵਿੱਚ 35.2 ਡਿਗਰੀ ਅਤੇ ਨਾਰਨੌਲ ਵਿੱਚ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ; ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਸ਼ਿਮਲਾ ਦੇ ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਅਗਲੇ ਦੋ ਦਿਨਾਂ ਦੌਰਾਨ ਚਾਰ ਤੋਂ ਪੰਜ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀ ਹਾਈ ਅਲਰਟ 'ਤੇ ਹਨ। ਮੌਸਮ ਦਫ਼ਤਰ ਨੇ ਸੋਮਵਾਰ (20 ਜੁਲਾਈ) ਲਈ ਚੰਬਾ, ਕਾਂਗੜਾ, ਮੰਡੀ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਅਤੇ ਮੰਗਲਵਾਰ (21 ਜੁਲਾਈ) ਲਈ ਚੰਬਾ, ਕਾਂਗੜਾ, ਕੁੱਲੂ, ਮੰਡੀ ਅਤੇ ਸਿਰਮੌਰ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੁੱਖ ਸਕੱਤਰ ਕਮਲੇਸ਼ ਕੁਮਾਰ ਪੰਤ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਐਮਰਜੈਂਸੀ ਅਪ੍ਰੇਸ਼ਨ ਸੈਂਟਰਾਂ ਨੂੰ 24 ਘੰਟੇ ਸਰਗਰਮ ਰੱਖਣ, ਲੈਂਡਸਲਾਈਡ, ਅਚਾਨਕ ਹੜ੍ਹ ਅਤੇ ਬੱਦਲ ਫਟਣ ਦੇ ਖ਼ਤਰੇ ਵਾਲੀਆਂ ਥਾਵਾਂ ਦੀ ਪਛਾਣ ਕਰਨ ਅਤੇ ਬਚਾਅ ਕਾਰਜਾਂ ਦੇ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨਰਾਂ ਨੂੰ ਕੁਇੱਕ ਰਿਸਪਾਂਸ ਟੀਮਾਂ, ਐਸ.ਡੀ.ਆਰ.ਐਫ., ਐਨ.ਡੀ.ਆਰ.ਐਫ., ਹੋਮ ਗਾਰਡ, ਫਾਇਰ ਬ੍ਰਿਗੇਡ, ਪੁਲੀਸ ਅਤੇ ਐਂਬੂਲੈਂਸਾਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀ ਭੋਜਨ, ਪੀਣ ਵਾਲੇ ਪਾਣੀ, ਦਵਾਈਆਂ ਅਤੇ ਜ਼ਰੂਰੀ ਵਸਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਹਨ।

ਹਿਮਾਚਲ ਪ੍ਰਦੇਸ਼ ਵਿਚ ਕਈ ਸੜਕਾਂ ਬੰਦ

ਕਿਨੌਰ ਜ਼ਿਲ੍ਹੇ ਦੇ ਰਕਸ਼ਮ ਇਲਾਕੇ ਵਿੱਚ ਮਸਤਰੰਗ ਵਿਖੇ ਆਈ.ਟੀ.ਬੀ.ਪੀ. ਕੈਂਪ ਦੇ ਨੇੜੇ ਬਾਰਿਸ਼ ਕਾਰਨ ਆਏ ਹੜ੍ਹ ਨੇ ਸਾਂਗਲਾ-ਚਿਤਕੁਲ ਸੜਕ ਨੂੰ ਬੰਦ ਕਰ ਦਿੱਤਾ, ਜਿਸ ਨਾਲ ਭਾਰੀ ਨੁਕਸਾਨ ਹੋਇਆ। ਹਾਲਾਂਕਿ, ਅਧਿਕਾਰੀਆਂ ਅਨੁਸਾਰ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਅਤੇ ਮਲਬਾ ਹਟਾ ਕੇ ਐਤਵਾਰ ਦੇਰ ਸ਼ਾਮ ਤੱਕ ਸੜਕ ਨੂੰ ਆਵਾਜਾਈ ਲਈ ਬਹਾਲ ਕਰਨ ਦਾ ਕੰਮ ਚੱਲ ਰਿਹਾ ਹੈ। ਲਗਾਤਾਰ ਬਾਰਿਸ਼ ਦੇ ਚਲਦਿਆਂ ਪਠਾਨਕੋਟ-ਭਰਮੌਰ ਰਾਸ਼ਟਰੀ ਮਾਰਗ ਬੱਤੀ ਹੱਟੀ ਅਤੇ ਦੁਰਗੇਠੀ ਨੇੜੇ ਲੈਂਡਸਲਾਈਡ ਕਾਰਨ ਬੰਦ ਹੋ ਗਿਆ ਹੈ। ਇਸ ਤੋਂ ਇਲਾਵਾ ਚੰਬਾ-ਸ਼ਿਮਲਾ ਹਾਈਵੇਅ 'ਤੇ ਪਨਿਆਲਾ ਨਾਲਾ ਨੇੜੇ ਵੀ ਲੈਂਡਸਲਾਈਡ ਕਾਰਨ ਸੜਕ ਜਾਮ ਹੋ ਗਈ ਹੈ। ਸੂਬੇ ਵਿੱਚ ਸ਼ਨਿਚਰਵਾਰ ਸ਼ਾਮ ਤੋਂ ਹਲਕੀ ਤੋਂ ਭਾਰੀ ਬਾਰਿਸ਼ ਹੋ ਰਹੀ ਹੈ।

ਆਮ ਲੋਕਾਂ ਲਈ ਪ੍ਰਸ਼ਾਸਨ ਵੱਲੋਂ ਜ਼ਰੂਰੀ ਹਦਾਇਤਾਂ

ਖ਼ਰਾਬ ਮੌਸਮ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਸਫ਼ਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਦੀਆਂ, ਨਹਿਰਾਂ, ਨਾਲਿਆਂ ਅਤੇ ਲੈਂਡਸਲਾਈਡ ਦੇ ਖ਼ਤਰੇ ਵਾਲੀਆਂ ਪਹਾੜੀਆਂ ਤੋਂ ਦੂਰ ਰਹਿਣ ਅਤੇ ਪਾਣੀ ਨਾਲ ਭਰੇ ਪੁਲਾਂ ਜਾਂ ਸੜਕਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਨਾ ਕਰਨ। ਅਧਿਕਾਰੀਆਂ ਨੇ ਲੋਕਾਂ ਨੂੰ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਰਾਜ ਦੇ ਐਮਰਜੈਂਸੀ ਹੈਲਪਲਾਈਨ ਨੰਬਰ 1070 ਜਾਂ ਜ਼ਿਲ੍ਹਾ ਐਮਰਜੈਂਸੀ ਹੈਲਪਲਾਈਨ ਨੰਬਰ 1077 'ਤੇ ਸੰਪਰਕ ਕਰਨ ਲਈ ਕਿਹਾ ਹੈ।

Advertisement
×