DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Weather Update: ਪੰਜਾਬ ਵਿੱਚ 15 ਅਕਤੂਬਰ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ

ਕਈ ਥਾਈਂ ਤੇਜ਼ ਹਵਾਵਾਂ ਚੱਲਣਗੀਆਂ; ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ਦੇ ਕੁਝ ਇਲਾਕਿਆਂ ਲਈ ਯੈਲੋ ਅਲਰਟ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਦੇ ਸੈਕਟਰ 11 ਕਾਲਜ ਦੇ ਹੋਸਟਲ ਵਿਚੋਂ ਬਾਹਰ ਆਉਂਦੀਆਂ ਹੋਈਆਂ ਲੜਕੀਆਂ। ਫੋਟੋ: ਵਿੱਕੀ ਘਾਰੂ
Advertisement

Punjab Weather Update: ਪੰਜਾਬ ਵਿੱਚ ਅਗਲੇ ਚਾਰ ਦਿਨਾਂ ਦੌਰਾਨ ਮੌਸਮ ਬਦਲਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ 12 ਤੋਂ 14 ਅਕਤੂਬਰ ਤੱਕ ਸੂਬੇ ਵਿੱਚ ਕੁਝ ਥਾਵਾਂ ’ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ 15 ਅਕਤੂਬਰ ਨੂੰ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ 15 ਅਕਤੂਬਰ ਤੱਕ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਰਿਆਣਾ ਉੱਪਰ ਚੱਕਰਵਾਤੀ ਪ੍ਰਣਾਲੀ ਅਤੇ ਪੱਛਮੀ ਗੜਬੜੀ ਨੂੰ ਮੌਸਮ ਵਿੱਚ ਤਬਦੀਲੀ ਦਾ ਕਾਰਨ ਦੱਸਿਆ ਗਿਆ ਹੈ।

Advertisement

ਅਕਤੂਬਰ ਵਿੱਚ ਪੰਜਾਬ ’ਚ 47 ਫ਼ੀਸਦੀ ਘੱਟ ਮੀਂਹ

ਮੌਨਸੂਨ ਦੌਰਾਨ ਘੱਟ ਮੀਂਹ ਪੈਣ ਤੋਂ ਬਾਅਦ ਅਕਤੂਬਰ ਵਿੱਚ ਵੀ ਪੰਜਾਬ ਵਿੱਚ ਮੀਂਹ ਦੀ ਘਾਟ ਬਣੀ ਹੋਈ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਹਿਲੀ ਅਕਤੂਬਰ ਤੋਂ 11 ਅਕਤੂਬਰ ਦੀ ਸਵੇਰ ਤੱਕ ਪੰਜਾਬ ਵਿੱਚ 2.4 ਮਿਲੀਮੀਟਰ ਮੀਂਹ ਪਿਆ, ਜਦਕਿ ਇਸ ਸਮੇਂ ਦੌਰਾਨ ਆਮ ਤੌਰ ’ਤੇ 4.4 ਮਿਲੀਮੀਟਰ ਮੀਂਹ ਪੈਂਦਾ ਹੈ। ਇਸ ਤਰ੍ਹਾਂ ਮੀਂਹ ਦੀ ਮਾਤਰਾ ਆਮ ਨਾਲੋਂ 47 ਫ਼ੀਸਦੀ ਘੱਟ ਰਹੀ ਹੈ।

Advertisement

ਫ਼ਰੀਦਕੋਟ ਵਿੱਚ ਆਮ ਨਾਲੋਂ 181 ਫ਼ੀਸਦੀ, ਹੁਸ਼ਿਆਰਪੁਰ ਵਿੱਚ 180 ਫ਼ੀਸਦੀ, ਮੁਕਤਸਰ ਵਿੱਚ 174 ਫ਼ੀਸਦੀ ਅਤੇ ਪਠਾਨਕੋਟ ਵਿੱਚ 54 ਫ਼ੀਸਦੀ ਵੱਧ ਮੀਂਹ ਦਰਜ ਕੀਤਾ ਗਿਆ। ਇਸ ਦੇ ਉਲਟ ਬਰਨਾਲਾ, ਫ਼ਤਹਿਗੜ੍ਹ ਸਾਹਿਬ, ਫ਼ਾਜ਼ਿਲਕਾ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ ਵਿੱਚ ਅਕਤੂਬਰ ਦੌਰਾਨ ਹੁਣ ਤੱਕ ਮੀਂਹ ਨਹੀਂ ਪਿਆ।

ਪਿਛਲੇ 24 ਘੰਟਿਆਂ ਦੌਰਾਨ ਦੋਵਾਂ ਸੂਬਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ, ਜਦਕਿ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਰਿਹਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 33.5 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਚੰਡੀਗੜ੍ਹ ਅਤੇ ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਅਤੇ ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿੱਚ ਆਏ ਬਦਲਾਅ ਨਾਲ ਹੁੰਮਸ ਅਤੇ ਗਰਮੀ ਦਾ ਅਹਿਸਾਸ ਘਟਿਆ ਹੈ ਅਤੇ ਕਈ ਥਾਵਾਂ ’ਤੇ ਹਲਕੀ ਠੰਢ ਮਹਿਸੂਸ ਹੋਣ ਲੱਗੀ ਹੈ। ਅਕਤੂਬਰ ਦੇ ਦੂਜੇ ਹਫ਼ਤੇ ਦੌਰਾਨ ਤਾਪਮਾਨ ਵਿੱਚ ਆ ਰਹੀ ਤਬਦੀਲੀ ਨੇ ਲੋਕਾਂ ਨੂੰ ਗਰਮ ਮੌਸਮ ਤੋਂ ਰਾਹਤ ਦਿੱਤੀ ਹੈ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਬੱਦਲਵਾਈ ਤੋਂ ਬਾਅਦ ਮੀਂਹ ਪਿਆ। ਮੌਸਮ ਦੀਆਂ ਤਾਜ਼ਾ ਰਿਪੋਰਟਾਂ ਮੁਤਾਬਕ ਸ਼ਾਮ ਸਾਢੇ ਪੰਜ ਵਜੇ ਚੰਡੀਗੜ੍ਹ ਤੇ ਮੁਹਾਲੀ ਦਾ ਤਾਪਮਾਨ ਲਗਪਗ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement
×