ਪੰਜਾਬੀ ਵਿਦਿਆਰਥੀ ਤੇ ਅਧਿਆਪਕ ਸਨਮਾਨ ਸਮਾਰੋਹ
ਪੰਜਾਬੀ ਅਧਿਆਪਕ ਅਤੇ ਭਾਸ਼ਾ ਪ੍ਰਚਾਰ ਪ੍ਰਸਾਰ ਸੁਸਾਇਟੀ ਹਰਿਆਣਾ ਇਕਾਈ ਪੰਚਕੂਲਾ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਡਾ. ਤ੍ਰਿਲੋਚਨ ਸਿੰਘ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬੀ ਵਿਦਿਆਰਥੀ ਅਤੇ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਪੰਜਾਬੀ ਸੰਗਠਨ ਵੱਲੋਂ ਜ਼ਿਲ੍ਹਾ ਪੰਚਕੂਲਾ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੰਜਾਬੀ ਵਿਸ਼ੇ ਵਿੱਚ 90 ਤੋਂ ਉੱਪਰ ਅੰਕ ਲੈਣ ਵਾਲੇ ਵਿਦਿਆਰਥੀਆਂ ਅਤੇ ਪੰਜਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਪੰਜਾਬੀ ਅਧਿਆਪਕਾਂ ਨਿਸ਼ਾ ਰਾਣੀ ਅਤੇ ਬਨਾਰਸੀ ਦਾਸ ਵੱਲੋਂ ਮੰਚ ਸੰਚਾਲਨ ਕੀਤਾ। ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਮੋਰਨੀ ਹਿੱਲ ਦੀਆਂ ਵਿਦਿਆਰਥਣਾਂ ਨੇ ਮੂਲ ਮੰਤਰ ਅਤੇ ਸ਼ਬਦ ਗਾਇਨ ਕੀਤਾ।
ਸਮਾਰੋਹ ਵਿੱਚ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਮੈਂਬਰ ਸਵਰਨ ਸਿੰਘ ਬੂੰਗਾ, ਸਮਾਜ ਸੇਵੀ ਅਮਰੀਕ ਸਿੰਘ, ਹਸਲਾ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਿੱਖੀ ਅਤੇ ਪੰਜਾਬੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸੂਬਾ ਪ੍ਰਧਾਨ ਡਾ. ਹਰਜੀਤ ਸਿੰਘ ਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਗੁਰਦੀਪ ਸਿੰਘ ਅਤੇ ਸੂਬਾ ਸਕੱਤਰ ਸੁਨੀਲ ਗੋਇਲ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਹਰਿਆਣਾ ਸੂਬੇ ਵਿੱਚ ਪੰਜਾਬੀ ਭਾਸ਼ਾ ਅਤੇ ਪੰਜਾਬੀ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲ ਕੀਤੀ।
ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਕੌਰ ਨੇ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਰਿੰਦਰ ਪਾਲ ਅਤੇ ਨਰੇਸ਼ ਕੁਮਾਰ, ਹਰਪਾਲ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸਹਿਯੋਗ ਦਿੱਤਾ। ਇਸ ਮੌਕੇ ਹਰਸ਼ਰਨ ਕੌਰ, ਜਸਵਿੰਦਰ ਕੌਰ, ਅਲਕਾ ਰਾਣੀ, ਰੇਨੂੰ ਅਟਵਾਲ, ਊਸ਼ਾ ਕਿਰਨ, ਅਮਿੱਤ ਕੁਮਾਰ, ਯੋਗੇਸ਼, ਪ੍ਰਵੀਨ ਕੌਰ,ਨਿਰਮਲ ਕੁਮਾਰੀ, ਜਸਬੀਰ ਕੌਰ ਅਤੇ ਹਰਦੀਪ ਸਿੰਘ ਹਾਜ਼ਰ ਸਨ।
