DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Qaumi Punjabi Mahasabha: ਪੰਜਾਬੀ ਮਹਾਂ ਸਭਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਕੌਮੀ ਪੰਜਾਬੀ ਮਹਾਂ ਸਭਾ ਦੇ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਸ਼ੋਕ ਕੁਮਾਰ ਮਹਿਤਾ ਦੀ ਅਗਵਾਈ ਹੇਠ ਮਹਾਂ ਸਭਾ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨਾਲ ਮੁਲਾਕਾਤ ਕੀਤੀ। ਵਫ਼ਦ...

  • fb
  • twitter
  • whatsapp
  • whatsapp
Advertisement

ਕੌਮੀ ਪੰਜਾਬੀ ਮਹਾਂ ਸਭਾ ਦੇ ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਅਸ਼ੋਕ ਕੁਮਾਰ ਮਹਿਤਾ ਦੀ ਅਗਵਾਈ ਹੇਠ ਮਹਾਂ ਸਭਾ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਮਹਾਂਸਭਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਚੁੱਘ, ਸੂਬਾ ਜਨਰਲ ਸਕੱਤਰ ਚੌਧਰੀ ਰਾਕੇਸ਼ ਭੱਲਾ ਅਤੇ ਸੂਬਾ ਉਪ ਪ੍ਰਧਾਨ ਸੁਸ਼ਮਾ ਖੰਨਾ ਸ਼ਾਮਲ ਸਨ। ਕੌਮੀ ਪੰਜਾਬੀ ਮਹਾਂ ਸਭਾ ਦੇ ਆਗੂਆਂ ਨੇ ਰਾਜਪਾਲ ਸ੍ਰੀ ਘੋਸ਼ ਨੂੰ ਅਪੀਲ ਕੀਤੀ ਹੈ ਕਿ ਉਹ ਅਰੋੜਾ ਵੰਸ਼ ਦੇ ਸੰਸਥਾਪਕ ਅਰੂੜ ਜੀ ਮਹਾਰਾਜ ਦੀ ਜੈਅੰਤੀ ਮੌਕੇ 30 ਮਈ ਨੂੰ ਜਨਤਕ ਛੁੱਟੀ ਦਾ ਐਲਾਨ ਕਰਨ। ਸੂਬੇ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਨੂੰ ਦਰਪੇਸ਼ ਵਿਦਿਅਕ, ਸਮਾਜਿਕ ਅਤੇ ਆਰਥਿਕ ਮੁੱਦਿਆਂ ਨੂੰ ਯੋਜਨਾਬੱਧ ਢੰਗ ਨਾਲ ਹੱਲ ਕਰਨ ਲਈ ਹਰਿਆਣਾ ਪੰਜਾਬੀ ਭਲਾਈ ਬੋਰਡ ਦਾ ਗਠਨ ਕਰਨ ਅਤੇ ਹਰਿਆਣਾ ਦੇ ਸਕੂਲਾਂ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਨੂੰ ਇੱਕ ਵਿਸ਼ੇ ਵਜੋਂ ਲਾਜ਼ਮੀ ਪੜ੍ਹਾਉਣ ਦੇ ਪ੍ਰਬੰਧ ਕਰਨ।

ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

Advertisement

Advertisement
Advertisement
×