ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਲਿਤਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

68 ਕਰੋੜ ਦਾ ਦੱਸ ਕੇ ਸਿਰਫ਼ 30 ਕਰੋੜ ਦਾ ਕਰਜ਼ਾ ਮੁਆਫ਼ ਕਰਨ ਦਾ ਕੀਤਾ ਦਾਅਵਾ
ਬਲਬੀਰ ਸਿੰਘ ਸਿੱਧੂ
Advertisement
ਖੇਤਰੀ ਪ੍ਰਤੀਨਿਧ

ਐੱਸਏਐੱਸ ਨਗਰ (ਮੁਹਾਲੀ), 5 ਜੂਨ

Advertisement

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ।

ਇੱਕ ਬਿਆਨ ਰਾਹੀਂ ਉਨ੍ਹਾਂ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਐੱਸਸੀ ਭਾਈਚਾਰੇ ਦੀਆਂ ਅੱਖਾਂ ਵਿੱਚ ਘੱਟਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਦੀ ਵੱਧ ਤੋਂ ਵੱਧ ਆਮਦਨ ਵਿਆਜ ਦੀ ਰਕਮ ਨਾਲ ਹੀ ਹੁੰਦੀ ਹੈ। ਜੇਕਰ ਇਹ ਰਕਮ ਮੁਆਫ਼ ਨਹੀਂ ਕੀਤੀ ਜਾਂਦੀ, ਤਾਂ ਕਾਰਪੋਰੇਸ਼ਨ ਵਿੱਤੀ ਤੌਰ ’ਤੇ ਕੰਗਾਲ ਹੋ ਜਾਵੇਗੀ। ਕਰਜ਼ਾ ਧਾਰਕ 4727 ਪਰਿਵਾਰਾਂ ਨੂੰ ਵੀ ਅਧੂਰਾ ਲਾਭ ਹੀ ਮਿਲੇਗਾ ਅਤੇ ਭਵਿੱਖ ਵਿੱਚ ਹੋਰ ਹਜ਼ਾਰਾਂ ਪਰਿਵਾਰਾਂ ਲਈ ਕਰਜ਼ਾ ਲੈਣ ਦੇ ਰਾਹ ਬੰਦ ਹੋ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਬਾਰੇ ਤੁਰੰਤ ਸਪੱਸ਼ਟ ਕਰਨ ਅਤੇ ਕਾਰਪੋਰੇਸ਼ਨ ਦਾ ਸਮੁੱਚਾ 68 ਕਰੋੜ ਦਾ ਕਰਜ਼ਾ ਮੁਆਫ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ।

 

Advertisement