ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੁਇਜ਼ ਮੁਕਾਬਲਾ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਿਖਤੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਸੀ। ਇਹ ਪ੍ਰੋਗਰਾਮ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇੰਚਾਰਜ ਪ੍ਰੋ. ਅਮਰਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਇਆ। ਕਾਲਜ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਨੇ ਵਿਚਾਰ ਸਾਂਝੇ ਕੀਤੇ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 17 ਨੂੰ
ਕੁਰਾਲੀ (ਮਿਹਰ ਸਿੰਘ): ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਖਰੜ ਦੀ ਅਨਾਜ ਮੰਡੀ ਵਿਖੇ 17 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 17 ਨਵੰਬਰ ਨੂੰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਸ਼ਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਕੀਰਤਨ ਕਰਨਗੇ ਅਤੇ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਕਥਾ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪਹੁੰਚਣ ਲਈ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਦੀ ਸੰਗਤ ਲਈ ਬੱਸਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।
