ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਹਰਿਆਣਾ ਕਾਂਗਰਸ ਦੇ ਵਰਕਰਾਂ ਨਾਲ ਕਰਨਗੇ ਮੀਟਿੰਗ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਹਵਾਈ ਅੱਡੇ ਉੱਤੇ ਕੀਤਾ ਸਵਾਗਤ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 4 ਜੂਨ

Advertisement

Rahul Gandhi in Chandigarh ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਚੰਡੀਗੜ੍ਹ ਪਹੁੰਚੇ ਹਨ। ਉਹ ਹਰਿਆਣਾ ਕਾਂਗਰਸ ਦੇ ਦਫਤਰ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜਬੂਤੀ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨਗੇ। ਰਾਹੁਲ ਗਾਂਧੀ ਦਾ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਸਣੇ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਨੇ ਸਵਾਗਤ ਕੀਤਾ ਹੈ।

ਰਾਹੁਲ ਗਾਂਧੀ ਹਵਾਈ ਅੱਡੇ ਤੋਂ ਸਿੱਧਾ ਚੰਡੀਗੜ੍ਹ ਦੇ ਸੈਕਟਰ ਨੌਂ ਵਿਚਲੇ ਹਰਿਆਣਾ ਕਾਂਗਰਸ ਦੇ ਦਫਤਰ ਪਹੁੰਚੇ। ਇਥੇ ਉਨ੍ਹਾਂ ਵੱਲੋਂ ਹਰਿਆਣਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਅਤੇ ਹਰਿਆਣਾ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਫੇਰੀ ਤੋਂ ਬਾਅਦ ਹੀ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ, ਹਰਿਆਣਾ ਕਾਂਗਰਸ ਦੇ ਪ੍ਰਧਾਨ ਅਤੇ ਹਰਿਆਣਾ ਕਾਂਗਰਸ ਦੇ ਸਮੁੱਚੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ।

Advertisement
Tags :
Fahul Gandhi