ਪੰਜਾਬ-ਹਰਿਆਣਾ ’ਚ ਅੱਜ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ-ਹਰਿਆਣਾ ’ਚ ਅੱਜ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ (ਟਨਸ): ਪੰਜਾਬ ਦੇ ਮਾਲਵਾ ਖਿੱਤੇ ਵਿੱਚ ਸ਼ਨਿਚਰਵਾਰ ਨੂੰ ਪਏ ਹਲਕੇ ਮੀਂਹ ਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਅੱਜ ਸਾਰਾ ਦਿਨ ਤਾਪਮਾਨ ਆਮ ਵਾਂਗ ਦਰਜ ਕੀਤਾ ਗਿਆ। ਐਤਵਾਰ ਸ਼ਾਮ ਨੂੰ ਠੰਢੀ ਹਵਾ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਪੰਜਾਬ ’ਚ ਮੁਕਤਸਰ ਸ਼ਹਿਰ ਦਾ ਤਾਪਮਾਨ ਸਭ ਤੋਂ ਵੱਧ ਦਰਜ ਕੀਤਾ ਗਿਆ ਜੋ ਕਿ 42.8 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਭਲਕੇ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਦੇ ਨਾਲ ਮੀਂਹ-ਗੜੇ ਪੈ ਸਕਦੇ ਹਨ। ਸੂਬੇ ਵਿਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਵੀ ਚੱਲ ਸਕਦੀ ਹੈ। ਇਸੇ ਤਰ੍ਹਾਂ ਮੰਗਲਵਾਰ ਨੂੰ ਵੀ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਹਰਿਆਣਾ ਦੇ ਕੁਝ ਹਿੱਸਿਆ ਵਿੱਚ ਮੀਂਹ ਪੈਣ ’ਤੇ ਅੱਜ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਸਾਰ, ਰੋਹਤਕ, ਗੁਰੂਗ੍ਰਾਮ, ਭਿਵਾਨੀ, ਸਿਰਸਾ, ਫਰੀਦਾਬਾਦ, ਝੱਜਰ ਅਤੇ ਪੰਚਕੂਲਾ ਦੇ ਕੁਝ ਹਿੱਸਿਆ ਵਿੱਚ ਮੀਂਹ ਪਿਆ ਹੈ। ਇਸ ਕਰਕੇ ਸਾਰੇ ਸੂਬੇ ਵਿੱਚ ਤਾਪਮਾਨ ਆਮ ਤੋਂ ਮਾਮੂਲੀ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਹਰਿਆਣਾ ਵਿੱਚ ਵੀ ਅਗਲੇ 48 ਘੰਟਿਆਂ ਦੌਰਾਨ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All