ਪੰਜਾਬ-ਹਰਿਆਣਾ ’ਚ ਮੀਂਹ, ਸਰਦ ਹਵਾਵਾਂ ਚੱਲੀਆਂ

ਪੰਜਾਬ-ਹਰਿਆਣਾ ’ਚ ਮੀਂਹ, ਸਰਦ ਹਵਾਵਾਂ ਚੱਲੀਆਂ

ਜਲੰਧਰ ’ਚ ਭਰਵੇਂ ਮੀਂਹ ’ਚੋਂ ਲੰਘਦੇ ਹੋਏ ਰਾਹਗੀਰ। -ਫੋਟੋ: ਸਰਬਜੀਤ ਿਸੰਘ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 22 ਜਨਵਰੀ

ਪੱਛਮੀ ਪੌਣਾਂ ’ਚ ਵਿਗਾੜ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਸ਼ੁੱਕਰਵਾਰ ਰਾਤ ਤੋਂ ਰੁੱਕ-ਰੁੱਕ ਕੇ ਮੀਂਹ ਪੈਂਦਾ ਰਿਹਾ। ਮੀਂਹ ਦੇ ਨਾਲ ਚੱਲੀ ਸਰਦ ਹਵਾ ਨੇ ਵੀ ਲੋਕਾਂ ਨੂੰ ਠਾਰ ਦਿੱਤਾ। ਮੋਗਾ ਸ਼ਹਿਰ ’ਚ ਅੱਜ ਤਾਪਮਾਨ ਸਭ ਤੋਂ ਘੱਟ ਦਰਜ ਕੀਤਾ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਰਿਹਾ। ਭਲਕੇ ਵੀ ਦੋਵਾਂ ਸੂਬਿਆਂ ਵਿੱਚ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਸਰਦ ਹਵਾਵਾਂ ਚੱਲ ਸਕਦੀਆਂ ਹਨ। ਇਸ ਲਈ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 23 ਅਤੇ 24 ਜਨਵਰੀ ਨੂੰ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ।

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੀ ਅੱਜ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਫਿਰੋਜ਼ਪੁਰ ਇਲਾਕਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਗੁਰਦਾਸਪੁਰ ’ਚ 13 ਐੱਮਐੱਮ ਤੇ ਫਿਰੋਜ਼ਪੁਰ ’ਚ 9.5 ਐੱਮਐੱਮ ਮੀਂਹ ਪਿਆ। ਇਸੇ ਤਰ੍ਹਾਂ ਅੰਮ੍ਰਿਤਸਰ ’ਚ 7 ਐੱਮਐੱਮ, ਪਠਾਨਕੋਟ ’ਚ 6 ਐੱਮਐੱਮ, ਜਲੰਧਰ ਤੇ ਪਟਿਆਲਾ ’ਚ 4-4 ਐੱਮਐੱਮ ਅਤੇ ਲੁਧਿਆਣਾ, ਬਰਨਾਲਾ, ਮੋਗਾ ’ਚ 2-2 ਐੱਮਐੱਮ ਮੀਂਹ ਪਿਆ।

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 13.4, ਲੁਧਿਆਣਾ ’ਚ 15.2 ਡਿਗਰੀ ਸੈਲਸੀਅਸ, ਪਟਿਆਲਾ ’ਚ 14.3 ਡਿਗਰੀ ਸੈਲਸੀਅਸ, ਪਠਾਨਕੋਟ ’ਚ 16.8 ਡਿਗਰੀ ਸੈਲਸੀਅਸ, ਬਠਿੰਡਾ ’ਚ 15.2 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 14.2 ਡਿਗਰੀ ਸੈਲਸੀਅਸ, ਬਰਨਾਲਾ ’ਚ 13.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 15.1 ਡਿਗਰੀ ਸੈਲਸੀਅਸ ਤੇ ਮੁਕਤਸਰ ਵਿਚ 14.2 ਡਿਗਰੀ ਸੈਲਸੀਅਸ ਰਿਹਾ। ਹਰਿਆਣਾ ਦੇ ਹਿਸਾਰ ਇਲਾਕੇ ਵਿੱਚ ਅੱਜ 22 ਐੱਮਐੱਮ ਮੀਂਹ ਪਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All