DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਚੁੱਪ ’ਤੇ ਚੁੱਕੇ ਸਵਾਲ; ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ

ਪ੍ਰਧਾਨ ਵੜਿੰਗ ਨੇ ਇਸ ਪੂਰੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਗੰਭੀਰ ਸਵਾਲ ਚੁੱਕੇ ਹਨ।

  • fb
  • twitter
  • whatsapp
  • whatsapp
featured-img featured-img
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਫਾਈਲ ਫੋਟੋ।
Advertisement

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਜਬਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਸਿੱਖ ਨੌਜਵਾਨ ਆਪਣੀ ਰਿਹਾਈ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੇ ਲੋਕਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਸਵਾਲ

Advertisement

ਪ੍ਰਧਾਨ ਵੜਿੰਗ ਨੇ ਇਸ ਪੂਰੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੂੰ ਇਸ ਪੂਰੀ ਘਟਨਾ ਬਾਰੇ ਸਿੱਖਾਂ ਅਤੇ ਪੰਜਾਬੀਆਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।

Advertisement

ਹਰਿਆਣਾ ਸਰਕਾਰ ਨੂੰ ਚਿਤਾਵਨੀ ਅਤੇ ਨੌਜਵਾਨਾਂ ਦੀ ਰਿਹਾਈ ਦੀ ਮੰਗ

ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੰਦਿਆਂ ਕਿਹਾ, “ਜਿਹੜੇ ਲੋਕ ਅੱਜ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਤੁਹਾਡੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਇਹ ਨਾ ਭੁੱਲੋ ਕਿ ਇਹੀ ਲੋਕ ਤੁਹਾਡਾ ਪੰਜਾਬ ਵਿੱਚ ਗਰਮਜੋਸ਼ੀ ਨਾਲ ਸਵਾਗਤ ਕਰਦੇ ਰਹੇ ਹਨ।”

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਭੜਕਾਊ ਭੂਮਿਕਾ ਨਿਭਾਉਣ ਵਾਲਾ ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਲੋਕਾਂ ਨੂੰ ਹੱਲਾਸ਼ੇਰੀ ਦੇਣਾ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ ਪੈਦਾ ਕਰ ਸਕਦਾ ਹੈ। ਪ੍ਰਧਾਨ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਤੁਰੰਤ ਬੰਦ ਕਰੇ, ਦੋਵੇਂ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਵਾਪਸ ਲਵੇ।

Advertisement
×