DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rajiv Gandhi death anniversary: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਸਮਾਗਮ ਵਿੱਚ ਕਾਂਗਰਸੀ ਆਗੂਆਂ ਅਤੇ ਕਾਰਕੁਨਾਂ ਨੇ ਰਾਜੀਵ ਗਾਂਧੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਦਿੰਦਿਆਂ...

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਦਫ਼ਤਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਸਵੀਰ ’ਤੇ ਫੁੱਲ ਭੇਟ ਕਰਦੇ ਹੋਏ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਅਤੇ ਹੋਰ।
Advertisement

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਸਮਾਗਮ ਵਿੱਚ ਕਾਂਗਰਸੀ ਆਗੂਆਂ ਅਤੇ ਕਾਰਕੁਨਾਂ ਨੇ ਰਾਜੀਵ ਗਾਂਧੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਵਾ ਸਿੰਘ ਨੇ ਇਸ ਮੌਕੇ ਕਿਹਾ ਕਿ ਰਾਜੀਵ ਗਾਂਧੀ ਨੇ ਦੇਸ਼ ਨੂੰ ਆਧੁਨਿਕ ਸੋਚ ਅਤੇ ਨਵੀਂ ਤਕਨਾਲੋਜੀ ਨਾਲ ਜੋੜਨ ਦਾ ਕੰਮ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ, ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ ਅਤੇ ਦੇਸ਼ ਵਿਚ ਸੂਚਨਾ ਕ੍ਰਾਂਤੀ ਲਿਆਉਣ ਵਿੱਚ ਮੁੱਖ ਭੂਮਿਕਾ ਨਿਭਾਈ। ਕਾਂਗਰਸ ਪਾਰਟੀ ਅੱਜ ਵੀ ਰਾਜੀਵ ਗਾਂਧੀ ਦੇ ਵਿਚਾਰਾਂ ’ਤੇ ਚੱਲ ਕੇ ਦੇਸ਼ ਦੀ ਸੇਵਾ ਕਰ ਰਹੀ ਹੈ। ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਨੇ ਕਿਹਾ ਕਿ ਰਾਜੀਵ ਗਾਂਧੀ ਦੂਰਦਰਸ਼ੀ ਨੇਤਾ ਸਨ। ਉਨ੍ਹਾਂ ਨੇ ਭਾਰਤ ਨੂੰ 21ਵੀਂ ਸਦੀ ਵਿੱਚ ਲਿਜਾਣ ਦਾ ਸੁਫਨਾ ਦੇਖਿਆ ਸੀ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਨੇ ਦੇਸ਼ ਵਿੱਚ ਕੰਪਿਊਟਰ ਅਤੇ ਸੰਚਾਰ ਕ੍ਰਾਂਤੀ ਦੀ ਨੀਂਹ ਰੱਖੀ। ਅੱਜ ਵੀ ਉਨ੍ਹਾਂ ਦੇ ਵਿਚਾਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਸ਼ਾਹਬਾਦ ਦੇ ਵਿਧਾਇਕ ਰਾਮ ਕਰਨ ਕਾਲਾ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਨੂੰ ਤਰਜੀਹ ਦਿੱਤੀ। ਉਨ੍ਹਾਂ ਨੇ ਪਾਰਟੀ ਕਾਰਕੁਨਾਂ ਨੂੰ ਉਨ੍ਹਾਂ ਦੇ ਰਾਹ ’ਤੇ ਚੱਲਣ ਅਤੇ ਸਮਾਜ ਤੇ ਦੇਸ਼ ਦੀ ਸੇਵਾ ਕਰਨ ਲਈ ਕਿਹਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ। ਸਾਰਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਣ ਦਾ ਪ੍ਰਣ ਲਿਆ। ਇਸ ਮੌਕੇ ਪਵਨ ਚੌਧਰੀ, ਸੰਜੀਵ ਸੈਣੀ, ਵਿਵੇਕ ਭਾਰਦਵਾਜ, ਓਮ ਪ੍ਰਕਾਸ਼ ਸਿਰੋਹਾ, ਜਤਿੰਦਰ ਸਿੰਘ, ਰਣਬੀਰ ਸਿੰਘ, ਅਸ਼ੋਕ ਪਿਪਲੀ, ਵਰਿੰਦਰ ਰੋਹਿਲਾ, ਜਗਦੀਪ ਸ਼ਰਮਾ, ਸਤਬੀਰ ਸਿੰਘ, ਰਾਮ ਗੋਪਾਲ, ਜਾਫਰ ਖਾਨ, ਨਿਰਮਲ ਸਿੰਘ, ਜਰਨੈਲ ਸਿੰਘ, ਨਾਇਬ ਸਿੰਘ, ਅਨੁਜ ਸ਼ਰਮਾ, ਮਨੋਜ ਕੁਮਾਰ ਤੋਂ ਇਲਾਵਾ ਸੈਂਕੜੇ ਵਰਕਰ ਮੌਜੂਦ ਸਨ।

Advertisement
Advertisement
×