Rajya Sabha Elections : 10 ਸੂਬਿਆਂ ਦੀਆਂ 37 ਸੀਟਾਂ ਲਈ 16 ਮਾਰਚ ਨੂੰ ਪੈਣਗੀਆਂ ਵੋਟਾਂ
ਹਰਿਆਣਾ ਦੀਆਂ 2 ਅਤੇ ਹਿਮਾਚਲ ਦੀ 1 ਸੀਟ ਲਈ ਵੀ ਹੋਵੇਗੀ ਚੋਣ
Advertisement
ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਦੇਸ਼ ਦੇ 10 ਸੂਬਿਆਂ ਵਿੱਚ ਰਾਜ ਸਭਾ ਦੀਆਂ 37 ਸੀਟਾਂ ਲਈ ਦੋ-ਸਾਲਾ ਚੋਣਾਂ 16 ਮਾਰਚ ਨੂੰ ਕਰਵਾਈਆਂ ਜਾਣਗੀਆਂ। ਇਹ ਸੀਟਾਂ ਅਪਰੈਲ ਮਹੀਨੇ ਵਿੱਚ ਵੱਖ-ਵੱਖ ਤਰੀਕਾਂ ਨੂੰ ਖਾਲੀ ਹੋ ਰਹੀਆਂ ਹਨ।
ਇਨ੍ਹਾਂ ਚੋਣਾਂ ਵਿੱਚ ਉੱਤਰੀ ਭਾਰਤ ਦੇ ਦੋ ਅਹਿਮ ਸੁੂਬਿਆਂ ਹਰਿਆਣਾ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀ ਇੱਕ ਸੀਟ ’ਤੇ ਵੀ ਵੋਟਿੰਗ ਹੋਵੇਗੀ, ਜਿਸ ਕਾਰਨ ਸਿਆਸੀ ਹਲਚਲ ਤੇਜ਼ ਹੋ ਗਈ ਹੈ।
Advertisement
ਇਨ੍ਹਾਂ ਚੋਣਾਂ ਦੇ ਘੇਰੇ ਵਿੱਚ ਆਉਣ ਵਾਲੇ ਪ੍ਰਮੁੱਖ ਸੂਬਿਆਂ ਵਿੱਚ ਮਹਾਰਾਸ਼ਟਰ, ਉੜੀਸਾ, ਤੇਲੰਗਾਨਾ, ਤਾਮਿਲਨਾਡੂ, ਛੱਤੀਸਗੜ੍ਹ, ਪੱਛਮੀ ਬੰਗਾਲ, ਅਸਾਮ ਅਤੇ ਬਿਹਾਰ ਸ਼ਾਮਲ ਹਨ।
Advertisement
ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਇਨ੍ਹਾਂ ਸਾਰੇ ਸੂਬਿਆਂ ਵਿੱਚ ਖਾਲੀ ਹੋ ਰਹੀਆਂ ਸੀਟਾਂ ਲਈ ਸਿਆਸੀ ਪਾਰਟੀਆਂ ਨੇ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।
Advertisement
×

