ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ

ਵਿਦਿਆਰਥੀਅਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ
ਸਤਨਾਮ ਸਿੰਘ ਸ਼ਾਹਬਾਦ ਮਾਰਕੰਡਾ, 8 ਅਗਸਤ ਡੀਏਵੀ ਸੈਨਟੇਰੀ ਪਬਲਿਕ ਸਕੂਲ ਵਿਚ ਰੱਖੜੀ ਦਾ ਪਵਿੱਤਰ ਤਿਉਹਾਰ ਬੜੀ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੋ ਕਲਾਸ ਪੱਧਰ ਅਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਆਪਣੀਆਂ ਕਲਾਸ ਅਧਿਆਪਕਾਂ ਨਾਲ ਮਿਲ ਕੇ ਰੱਖੜੀ ਦਾ ਤਿਉਹਾਰ ਮਨਾਇਆ। ਤੀਜੀ ਤੋਂ ਪੰਜਵੀ ਤੱਕ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਸੁੰਦਰ ਥਾਲੀਆਂ ਸਜਾਈਆਂ। ਕਲਾਸ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਰੱਖੜੀ ਸਜਾਓ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜੀਵਨ ਸ਼ਰਮਾ ਨੇ ਰੱਖੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਰੱਖੜੀ ਦਾ ਤਿਉਹਾਰ ਪਵਿੱਤਰ ਤਿਉਹਾਰਾਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇੱਕ ਛੋਟੇ ਜੇਹੇ ਧਾਗੇ ਨਾਲ ਸਾਰਾ ਸੰਸਾਰ ਬਝ ਜਾਂਦਾ ਹੈ। ਇਹ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਅਟੁੱਟ ਬੰਧਨ ਹੈ। ਉਨਾਂ ਕਿਹਾ ਕਿ ਸਾਡਾ ਭਾਰਤ ਦੇਸ਼ ਵਿਭਿੰਨਤਾ ਨਾਲ ਭਰਿਆ ਹੋਇਆ ਹੈ, ਜਿੱਥੇ ਹਰ ਤਿਉਹਾਰ ਨਾ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਹੈ ਸਗੋਂ ਸਮਾਜਿਕ ਰਿਸ਼ਤਿਆਂ ਨੂੰ ਵੀ ਮਜ਼ਬੂਤੀ ਦਿੰਦਾ ਹੈ। ਰੱਖੜੀ ਦਾ ਤਿਉਹਾਰ ਭਰਾ ਭੈਣ ਦੇ ਰਿਸ਼ਤੇ ਦੀ ਮਿਠਾਸ, ਪਿਆਰ ਅਤੇ ਸੁਰੱਖਿਆ ਦਾ ਪ੍ਰਤੀਕ ਹੈ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Advertisement

ਡੀਏਵੀ ਸੈਨਟੇਰੀ ਪਬਲਿਕ ਸਕੂਲ ਵਿਚ ਰੱਖੜੀ ਦਾ ਪਵਿੱਤਰ ਤਿਉਹਾਰ ਬੜੀ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੋ ਕਲਾਸ ਪੱਧਰ ਅਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਆਪਣੀਆਂ ਕਲਾਸ ਅਧਿਆਪਕਾਂ ਨਾਲ ਮਿਲ ਕੇ ਰੱਖੜੀ ਦਾ ਤਿਉਹਾਰ ਮਨਾਇਆ। ਤੀਜੀ ਤੋਂ ਪੰਜਵੀ ਤੱਕ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਸੁੰਦਰ ਥਾਲੀਆਂ ਸਜਾਈਆਂ। ਕਲਾਸ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਰੱਖੜੀ ਸਜਾਓ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜੀਵਨ ਸ਼ਰਮਾ ਨੇ ਰੱਖੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਰੱਖੜੀ ਦਾ ਤਿਉਹਾਰ ਪਵਿੱਤਰ ਤਿਉਹਾਰਾਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇੱਕ ਛੋਟੇ ਜੇਹੇ ਧਾਗੇ ਨਾਲ ਸਾਰਾ ਸੰਸਾਰ ਬਝ ਜਾਂਦਾ ਹੈ। ਇਹ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਅਟੁੱਟ ਬੰਧਨ ਹੈ। ਉਨਾਂ ਕਿਹਾ ਕਿ ਸਾਡਾ ਭਾਰਤ ਦੇਸ਼ ਵਿਭਿੰਨਤਾ ਨਾਲ ਭਰਿਆ ਹੋਇਆ ਹੈ, ਜਿੱਥੇ ਹਰ ਤਿਉਹਾਰ ਨਾ ਸਿਰਫ਼ ਧਾਰਮਿਕ ਆਸਥਾ ਦਾ ਪ੍ਰਤੀਕ ਹੈ ਸਗੋਂ ਸਮਾਜਿਕ ਰਿਸ਼ਤਿਆਂ ਨੂੰ ਵੀ ਮਜ਼ਬੂਤੀ ਦਿੰਦਾ ਹੈ। ਰੱਖੜੀ ਦਾ ਤਿਉਹਾਰ ਭਰਾ ਭੈਣ ਦੇ ਰਿਸ਼ਤੇ ਦੀ ਮਿਠਾਸ, ਪਿਆਰ ਅਤੇ ਸੁਰੱਖਿਆ ਦਾ ਪ੍ਰਤੀਕ ਹੈ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisement
Advertisement