ਰੇਹੜੀ-ਫੜ੍ਹੀ ਵਾਲੇ ਮਜ਼ਦੂਰਾਂ ਤੇ ਆੜ੍ਹਤੀਆਂ ਵੱਲੋਂ ਰੈਲੀ
ਭਾਈਚਾਰਕ ਸਾਂਝ ਕਾਇਮ ਰੱਖਣ ਦਾ ਸੱਦਾ
Advertisement
ਇਨਕਲਾਬੀ ਕੇਂਦਰ ਪੰਜਾਬ ਦੀ ਪਹਿਲਕਦਮੀ ਤੇ ਸਬਜ਼ੀ ਮੰਡੀ ਬਰਨਾਲਾ ਦੇ ਰੇੜੀ ਫੜੀ ਵਾਲੇ ਮਜ਼ਦੂਰਾਂ ਅਤੇ ਆੜ੍ਹਤੀਆਂ ਵੱਲੋਂ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੇ ਸੱਦੇ ਹਿੱਤ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਰਹਿੰਦੇ ਪੰਜਾਬੀ ਅਤੇ ਪਰਵਾਸੀ ਭਾਈਚਾਰੇ ਨਾਲ ਸਬੰਧਤ ਕਿਰਤੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ, ਡਾ ਰਜਿੰਦਰ ਪਾਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ, ਐੱਨਸੀ ਜਿੰਦਲ, ਹਰਭਜਨ ਸਿੰਘ ਕੁੱਕੂ, ਨਰੇਸ਼ ਬਾਂਕਾ, ਰੇਹੜੀ-ਫੜ੍ਹੀ ਯੂਨੀਅਨ ਦੇ ਆਗੂ ਬਲਕਾਰ ਸਿੰਘ, ਮਜੀਦ ਖਾਂ, ਦਰਸ਼ਨ ਸਿੰਘ, ਰਜੇਸ਼ ਕੁਮਾਰ ਕਾਲਾ ਨੇ ਕਿਹਾ ਕਿ ਬੱਚੇ ਦੀ ਹੱਤਿਆ ਦੇ ਮਾਮਲੇ ’ਚ ਮੁਲਜ਼ਮ ਨੂੰ ਜਲਦੀ ਫਾਸਟ ਟਰੈਕ ਰਾਹੀਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਪਰ ਕੁੱਝ ਫ਼ਿਰਕਾਪ੍ਰਸਤ ਤਾਕਤਾਂ ਇਸ ਮੁੱਦੇ ਨੂੰ ਸਮੁੱਚੇ ਪਰਵਾਸੀ ਭਾਈਚਾਰੇ ਨੂੰ ‘ਭਈਏ ਭਜਾਓ ਮੁਹਿੰਮ’ ਤਹਿਤ ਯੋਜਨਾਬੱਧ ਤਰੀਕੇ ਨਾਲ ਹਵਾ ਦੇ ਰਹੇ ਹਨ। ਉਨ੍ਹਾਂ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਖ਼ਤਰਨਾਕ ਕਰਾਰ ਦਿੰਦਿਆਂ ਪੰਜਾਬੀਆਂ ਨੂੰ ਇਸ ਬਾਰੇ ਚੇਤਨ ਹੋਣ ਦੇ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਇਸ ਸਮੇਂ ਨਵਦੀਪ, ਮੁਨੀਸ਼, ਭਾਕਿਯੂ ਏਕਤਾ ਡਕੌਂਦਾ ਦੇ ਆਗੂਆਂ ਸਤਨਾਮ ਸਿੰਘ, ਗੁਰਮੀਤ ਸਿੰਘ, ਰਮਨ ਸਿੰਗਲਾ, ਓਂਕਾਰ, ਸੰਤੋਸ਼, ਘਨੱਈਆ ਲਾਲ ਨੇ ਸੰਬੋਧਨ ਕੀਤਾ।
Advertisement
Advertisement