DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ram Mandir Donation Scam: ਰਾਮ ਮੰਦਰ ਦੇ ਚੜ੍ਹਾਵੇ ਵਿੱਚ ਹੇਰਾਫੇਰੀ ਕਰਨਾ ਮਹਾਪਾਪ: ਹੁੱਡਾ

ਸਾਬਕਾ ਮੁੱਖ ਮੰਤਰੀ ਵੱਲੋਂ ਰਾਮ ਮੰਦਰ ਘੁਟਾਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ; ਕਰੋੜਾਂ ਸ਼ਰਧਾਲੂਆਂ ਦੀ ਆਸਥਾ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ

  • fb
  • twitter
  • whatsapp
  • whatsapp
Advertisement

Ram Mandir Donation Scam: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਭੂਪਿੰਦਰ ਸਿੰਘ ਹੁੱਡਾ ਨੇ ਭਗਵਾਨ ਸ੍ਰੀ ਰਾਮ ਮੰਦਰ ਦੇ ਚੜ੍ਹਾਵੇ ਅਤੇ ਦਾਨ ਦੀ ਚੋਰੀ ਨਾਲ ਜੁੜੇ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਆਖਿਆ ਕਿ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦੇ ਮੰਦਰ ਲਈ ਦੇਸ਼-ਵਿਦੇਸ਼ ਦੇ ਕਰੋੜਾਂ ਸ਼ਰਧਾਲੂਆਂ ਵੱਲੋਂ ਭੇਜੇ ਗਏ ਦਾਨ ਅਤੇ ਚੜ੍ਹਾਵੇ ਵਿੱਚ ਹੋਈਆਂ ਵੱਡੀਆਂ ਬੇਨਿਯਮੀਆਂ ਅਤੇ ਘੁਟਾਲੇ ਦੇ ਦੋਸ਼ ਬੇਹੱਦ ਚਿੰਤਾਜਨਕ ਹਨ। ਹੁੱਡਾ ਨੇ ਕਿਹਾ, “ਇਹ ਮਾਮਲਾ ਭਗਵਾਨ ਰਾਮ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ਅਣਗਿਣਤ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ।”

ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਚੜ੍ਹਾਵੇ ਜਾਂ ਦਾਨ ਦੀ ਚੋਰੀ ਕਰਨਾ ਨਾ ਸਿਰਫ਼ ਇੱਕ ਕਾਨੂੰਨੀ ਅਪਰਾਧ ਹੈ, ਬਲਕਿ ਧਾਰਮਿਕ ਅਤੇ ਰੂਹਾਨੀ ਪੱਖ ਤੋਂ ਵੀ ਇੱਕ ਮਹਾਪਾਪ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਸ਼ਰਧਾਲੂਆਂ ਨੇ ਆਪਣੀ ਖੂਨ-ਪਸੀਨੇ ਦੀ ਕਮਾਈ ਵਿੱਚੋਂ ਇਹ ਦਾਨ ਪੂਰੀ ਸ਼ਰਧਾ, ਵਿਸ਼ਵਾਸ ਅਤੇ ਸਮਰਪਣ ਦੀ ਭਾਵਨਾ ਨਾਲ ਦਿੱਤਾ ਸੀ। ਸ਼ਰਧਾਲੂਆਂ ਵੱਲੋਂ ਦਿੱਤੇ ਗਏ ਇੱਕ-ਇੱਕ ਰੁਪਏ ਵਿੱਚ ਇਸ ਪਵਿੱਤਰ ਕਾਰਜ ਪ੍ਰਤੀ ਉਨ੍ਹਾਂ ਦਾ ਅਟੁੱਟ ਵਿਸ਼ਵਾਸ ਛਿਪਿਆ ਹੋਇਆ ਹੈ।

Advertisement

ਉਨ੍ਹਾਂ ਅੱਗੇ ਕਿਹਾ ਕਿ ਸ਼ਰਧਾਲੂਆਂ ਦੇ ਇਸ ਅਟੁੱਟ ਵਿਸ਼ਵਾਸ ਨਾਲ ਵਿਸ਼ਵਾਸਘਾਤ ਕਰਨਾ ਉਨ੍ਹਾਂ ਦੀ ਆਸਥਾ 'ਤੇ ਇੱਕ ਵੱਡਾ ਹਮਲਾ ਹੈ। ਧਾਰਮਿਕ ਸਥਾਨਾਂ ਅਤੇ ਜਨਤਾ ਵੱਲੋਂ ਦਿੱਤੇ ਗਏ ਦਾਨ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ, ਇਮਾਨਦਾਰੀ ਅਤੇ ਜਵਾਬਦੇਹੀ ਦੇ ਉੱਚਤਮ ਮਾਪਦੰਡ ਅਪਣਾਏ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Advertisement

ਹੁੱਡਾ ਨੇ ਮੰਗ ਕੀਤੀ ਕਿ ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਅਤੇ ਜ਼ਮੀਨ ਘੁਟਾਲੇ ਦੀ ਚੱਲ ਰਹੀ ਜਾਂਚ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਤੋਂ ਮੁਕਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਚਾਹੇ ਉਹ ਕਿੰਨੇ ਵੀ ਵੱਡੇ ਅਹੁਦੇ ਜਾਂ ਪ੍ਰਭਾਵਸ਼ਾਲੀ ਰੁਤਬੇ ਵਾਲਾ ਕਿਉਂ ਨਾ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਗੱਲ ਦੀ ਵੀ ਪੱਕੀ ਗਰੰਟੀ ਹੋਣੀ ਚਾਹੀਦੀ ਹੈ ਕਿ ਭਵਿੱਖ ਵਿੱਚ ਕੋਈ ਵੀ ਨਿੱਜੀ ਮੁਨਾਫ਼ੇ ਲਈ ਲੋਕਾਂ ਦੀ ਆਸਥਾ ਦਾ ਸ਼ੋਸ਼ਣ ਨਾ ਕਰ ਸਕੇ।”

ਉਨ੍ਹਾਂ ਆਖਿਆ ਕਿ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੂਰੇ ਦੇਸ਼ ਨੂੰ ਇਸ ਸੱਚਾਈ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ ਕਿ ਹੁਣ ਤੱਕ ਕਿਹੜੀਆਂ ਬੇਨਿਯਮੀਆਂ ਸਾਹਮਣੇ ਆਈਆਂ ਹਨ, ਕਿੰਨੇ ਚੜ੍ਹਾਵੇ ਦੀ ਚੋਰੀ ਹੋਈ ਹੈ, ਦੋਸ਼ੀਆਂ ਕੋਲੋਂ ਕੀ-ਕੀ ਬਰਾਮਦ ਹੋਇਆ ਹੈ ਅਤੇ ਇਸ ਪੂਰੀ ਚੋਰੀ ਨੂੰ ਕਿਸ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਸੀ।

Advertisement
×