DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਰਣਬੀਰ ਗੰਗਵਾ ਨੇ ਸਕੂਲ ਦਾ ਨੀਂਹ ਪੱਥਰ ਰੱਖਿਆ

ਗੁਰੂ ਦਕਸ਼ ਪ੍ਰਜਾਪਤੀ ਜੈਅੰਤੀ ਸਮਾਗਮ ’ਚ ਸ਼ਿਰਕਤ; ਸਭਾ ਨੂੰ 21 ਲੱਖ ਰੁਪਏ ਦੇਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸਕੂਲ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਰਣਬੀਰ ਗੰਗਵਾ।
Advertisement

ਹਰਿਆਣਾ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਕੁਰੂਕਸ਼ੇਤਰ ਵਿੱਚ ਗੁਰੂ ਦਕਸ਼ ਪ੍ਰਜਾਪਤੀ ਧਰਮਸ਼ਾਲਾ ਵਿੱਚ ਪ੍ਰਜਾਪਤੀ ਸਮਾਜ ਵੱਲੋਂ ਗੁਰੂ ਦਕਸ਼ ਪ੍ਰਜਾਪਤੀ ਜੈਅੰਤੀ ਸਬੰਧੀ ਸਮਾਗਮ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਸੰਸਥਾ ਵੱਲੋਂ ਢਾਂਡ ਰੋਡ ’ਤੇ ਬਣਾਏ ਜਾਣ ਵਾਲੇ ਵਿਦਿਅਕ ਅਦਾਰੇ ਦਾ ਨੀਂਹ ਪੱਥਰ ਰੱਖਿਆ ਅਤੇ ਸਭਾ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਬੱਚੇ ਸਖ਼ਤ ਮਿਹਨਤ ਪ੍ਰਤੀ ਆਪਣਾ ਜਨੂੰਨ ਗੁਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹ ਜ਼ਿੰਦਗੀ ਵਿੱਚ ਤਾਂ ਹੀ ਤਰੱਕੀ ਕਰ ਸਕਦੇ ਹਨ ਜੇ ਉਹ ਸਖ਼ਤ ਮਿਹਨਤ ਨੂੰ ਆਪਣੇ ਸੱਭਿਆਚਾਰ ਨਾਲ ਸ਼ਾਮਲ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਤੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਨਾਲ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਉਮੀਦ ਅਨੁਸਾਰ ਸੁਧਾਰ ਹੋਇਆ।

ਗੰਗਵਾ ਨੇ ਕਿਹਾ ਕਿ ਸਿੱਖਿਆ ਸਮਾਜਿਕ ਤਰੱਕੀ ਦਾ ਸਭ ਤੋਂ ਵੱਡਾ ਸਾਧਨ ਹੈ, ਵਿਦਿਅਕ ਸੰਸਥਾਵਾਂ ਦੀ ਸਥਾਪਨਾ ਹੋਣ ਨਾਲ ਖੇਤਰ ਵਿੱਚ ਉੱਚ ਸਿੱਖਿਆ ਤੇ ਰੁਜ਼ਗਾਰ ਦੇ ਨਵੇਂ ਮੌਕੇ ਬਿਹਤਰ ਹੋਣਗੇ। ਉਨ੍ਹਾਂ ਨੇ ਪ੍ਰਜਾਪਤੀ ਭਾਈਚਾਰੇ ਨੂੰ ਸਿੱਖਿਆ, ਸਿਹਤ ਤੇ ਸਮਾਜਿਕ ਏਕਤਾ ਦੇ ਖੇਤਰਾਂ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਖੁਸ਼ਹਾਲ ਸਮਾਜ ਦੀ ਸਿਰਜਣਾ ਸਿਰਫ਼ ਸਖ਼ਤ ਮਿਹਨਤ ਤੇ ਕਦਰਾਂ-ਕੀਮਤਾਂ ਨਾਲ ਹੀ ਹੋਵੇਗੀ। ਗੰਗਵਾ ਨੇ ਕਿਹਾ ਕਿ ਗੁਰੂ ਦਕਸ਼ ਪ੍ਰਜਾਪਤੀ ਨੇ ਸਮਾਜ ਨੂੰ ਕਰਮ, ਧਰਮ ਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸਮਾਜ ਦੇ ਵਿਕਾਸ ਲਈ ਸਿੱਖਿਆ ਤੇ ਸੱਭਿਆਚਾਰ ਦੋਵੇਂ ਹੀ ਜ਼ਰੂਰੀ ਹਨ। ਭਾਜਪਾ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸਾਹਿਲ ਸੁਧਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸਮਾਜ ਦੇ ਹਰ ਵਰਗ ਲਈ ਨੀਤੀਆਂ ਬਣਾਈਆਂ ਤੇ ਲਾਗੂ ਕੀਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲ ਰਹੀਆਂ ਹਨ। ਸਭਾ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਤੇ ਸਭਾ ਵੱਲੋਂ ਕੁਝ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ ਗਈਆਂ। ਇਸ ਮੌਕੇ ਚੇਅਰਮੈਨ ਗੁਰਨਾਮ ਸਿੰਘ ਸੈਣੀ, ਰਾਜੇਸ਼ ਕਰਦਵਾਲ, ਦੀਪਕ ਕੁਮਾਰ ਉਮਰੀ, ਧਰਮਵੀਰ ਸਲੋਨੀਆ, ਰੋਹਤਾਸ਼ ਪ੍ਰਜਾਪਤੀ, ਭਜਨ ਲਾਲ, ਰਾਜਿੰਦਰ ਥਾਨੇਸਰ, ਸੋਮਲ ਦਾਚਰ, ਅਸ਼ੋਕ ਚੀਕਾ, ਓਮ ਪ੍ਰਕਾਸ਼ ਕੈਕ ਆਦਿ ਹਾਜ਼ਰ ਸਨ।

Advertisement

Advertisement
Advertisement
×