ਹਰਿਆਣਾ ਕਾਂਗਰਸ ਦੀ ਮਜ਼ਬੂਤੀ ਲਈ ਸਰਗਰਮ ਹੋਏ ਰਾਓ
ਹਰਿਆਣਾ ਕਾਂਗਰਸ ਦੇ ਨਵੇਂ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਪਹਿਲ ਦੇ ਆਧਾਰ ’ਤੇ ਪਾਰਟੀ ਦੀ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ। ਇਸ ਲਈ ਪਹਿਲਾਂ ਅਨੁਸ਼ਾਸਨੀ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਕਾਂਗਰਸ ਵੱਲੋਂ...
Advertisement
ਹਰਿਆਣਾ ਕਾਂਗਰਸ ਦੇ ਨਵੇਂ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਪਹਿਲ ਦੇ ਆਧਾਰ ’ਤੇ ਪਾਰਟੀ ਦੀ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ। ਇਸ ਲਈ ਪਹਿਲਾਂ ਅਨੁਸ਼ਾਸਨੀ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਤੇ ਵਿਧਾਨ ਸਭਾ ਉਮੀਦਵਾਰਾਂ ਦੀ ਦੇਖ-ਰੇਖ ਹੇਠ ਬੂਥ ਪੱਧਰ ’ਤੇ ਟੀਮਾਂ ਬਣਾਈ ਜਾਣਗੀਆਂ। ਇਸ ਨਾਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਵਿੱਚ ਕਾਬਜ਼ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਹਰਿਆਣਾ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਕਾਂਗਰਸ ਵੱਲੋਂ ਸੂਬੇ ਵਿੱਚ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਚਲਾਈ ਜਾਵੇਗੀ। ਮੁਹਿੰਮ ਤਹਿਤ ਹਰਿਆਣਾ ਕਾਂਗਰਸ ਦੇ ਆਗੂ ਸੂਬੇ ਦੇ ਹਰ ਘਰ ਤੱਕ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਭਾਜਪਾ ਵੱਲੋਂ ਵੋਟਾਂ ਦੀ ਕੀਤੀ ਜਾ ਰਹੀ ਚੋਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।
Advertisement
Advertisement