ਛੇ ਸਾਲਾ ਬੱਚੀ ਨਾਲ ਜਬਰ-ਜਨਾਹ

ਛੇ ਸਾਲਾ ਬੱਚੀ ਨਾਲ ਜਬਰ-ਜਨਾਹ

ਪੱਤਰ ਪ੍ਰੇਰਕ
ਯਮੁਨਾਨਗਰ, 15 ਸਤੰਬਰ

ਇਥੋਂ ਦੀ ਅਮਰਪੁਰੀ ਕਲੋਨੀ ਵਿੱਚ ਛੇ ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਆਪਣੀ ਬੇਟੀ ਨੂੰ ਘਰ ਵਿੱਚ ਨਾ ਵੇਖ ਕੇ ਜਦੋਂ ਉਸ ਦੀ ਮਾਂ ਨੇ ਭਾਲ ਸ਼ੁਰੂ ਕੀਤੀ ਤਾਂ ਗੁਆਂਢ ਵਿੱਚ ਰਹਿ ਰਹੇ 22 ਸਾਲਾ ਨੌਜਵਾਨ ਦੇ ਘਰੋਂ ਲੜਕੀ ਮਿਲੀ। ਲੜਕੇ ਨੇ ਕਥਿਤ ਤੌਰ ’ਤੇ ਬੱਚੀ ਨੂੰ ਚਿਪਸ ਦਾ ਪੈਕੇਟ ਦੇਣ ਦੇ ਬਹਾਨੇ ਬੁਲਾਇਆ ਅਤੇ ਬੱਚੀ ਨਾਲ ਜਬਰ-ਜਨਾਹ ਕੀਤਾ। ਬੱਚੀ ਦੀ ਮਾਂ ਨੇ ਕਿਹਾ ਕਿ ਜਦੋਂ ਉਸ ਨੇ ਲੜਕੇ ਦੇ ਘਰ ਦੇ ਬਾਹਰ ਦੇ ਦਰਵਾਜ਼ੇ ਵਿੱਚੋਂ ਵੇਖਿਆ ਤਾਂ ਮਾਸੂਮ ਬੱਚੀ ਦੇ ਸਰੀਰ ’ਤੇ ਕੱਪੜੇ ਨਹੀਂ ਸਨ। ਉਸ ਦੇ ਹੱਥਾਂ ਵਿੱਚ ਚਿਪਸ ਦਾ ਪੈਕੇਟ ਸੀ। ਉਧਰ ਰੋਹ ਵਿੱਚ ਆਏ ਲੋਕਾਂ ਨੇ ਮੁਲਜ਼ਮ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ। ਜਾਂਚ ਅਧਿਕਾਰੀ ਭੁਪਿੰਦਰ ਨੇ ਦੱਸਿਆ ਕਿ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All