ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 31 ਅਗਸਤ
ਥਾਣਾ ਬਾਬੈਨ ਦੇ ਤਹਿਤ ਇੱਕ ਸਰਕਾਰੀ ਸਕੂਲ ਦੀਆਂ ਦੋ ਨੌਜਵਾਨਾਂ ਵੱਲੋਂ ਨਾਬਾਲਗ ਦੋ ਵਿਦਿਆਰਥਣਾਂ ਨਾਲ ਕਥਿਤ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਇਕ ਵਿਦਿਆਰਥਣ ਦੀ ਸ਼ਿਕਾਇਤ ’ਤੇ ਡੇਰਾ ਲਾਡਵਾ ਵਾਸੀ ਬਲਵੰਤ ਸਿੰਘ ਤੇ ਬਦਰਪੁਰ ਵਾਸੀ ਸਚਿਨ ਖਿਲਾਫ਼ ਆਈਪੀਸੀ ਦੀਆਂ ਧਾਰਾਵਾਂ 363, 366 ਏ ਅਤੇ ਪੋਕਸੋ ਐਕਟ ਤਹਿਤ ਦਰਜ ਕਰ ਕੇ ਦੋਵਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਉਹ ਸਰਕਾਰੀ ਸਕੂਲ ਵਿਚ ਦਸਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਹਨ ਤੇ ਉਨ੍ਹਾਂ ਦੀ ਉਮਰ ਕ੍ਰਮਵਾਰ 16 ਤੇ 17 ਸਾਲ ਹੈ। ਲੜਕੀ ਨੇ ਕਿਹਾ ਕਿ ਦੋਵੇਂ ਉਨ੍ਹਾਂ ਨੂੰ ਅਗਵਾ ਕਰ ਕੇ ਲੈ ਗਏ ਅਤੇ ਉਨ੍ਹਾਂ ਨਾਲ ਜਬਰ-ਜਨਾਹ ਕੀਤਾ।