ਹੜ੍ਹ ਪੀੜਤਾਂ ਨੂੰ ਰਾਸ਼ਨ ਵੰਡਿਆ
ਪੱਤਰ ਪ੍ਰੇਰਕ ਰਤੀਆ, 22 ਜੁਲਾਈ ਤਹਿਸੀਲਦਾਰ ਵਿਜੇ ਕੁਮਾਰ ਅਤੇ ਹੋਰ ਅਧਿਕਾਰੀਆਂ ਨੇ ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਆਇਲਕੀ, ਢਾਣੀ ਸੰਖੂਪੁਰ ਸੋਤਰ, ਢਾਣੀ ਰਾਏਪੁਰ, ਬਖੜਾ ਨਹਿਰ ਆਦਿ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋੜੀਂਦਾ ਰਾਸ਼ਨ ਵੰਡਿਆ। ਉਨ੍ਹਾਂ ਹੜ੍ਹ...
Advertisement
ਪੱਤਰ ਪ੍ਰੇਰਕ
ਰਤੀਆ, 22 ਜੁਲਾਈ
Advertisement
ਤਹਿਸੀਲਦਾਰ ਵਿਜੇ ਕੁਮਾਰ ਅਤੇ ਹੋਰ ਅਧਿਕਾਰੀਆਂ ਨੇ ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਆਇਲਕੀ, ਢਾਣੀ ਸੰਖੂਪੁਰ ਸੋਤਰ, ਢਾਣੀ ਰਾਏਪੁਰ, ਬਖੜਾ ਨਹਿਰ ਆਦਿ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋੜੀਂਦਾ ਰਾਸ਼ਨ ਵੰਡਿਆ। ਉਨ੍ਹਾਂ ਹੜ੍ਹ ਪੀੜਤਾਂ ਨੂੰ ਤੇਲ, ਰਿਫਾਇੰਡ, ਦਾਲਾਂ, ਚਾਵਲ, ਚੀਨੀ, ਆਟਾ, ਬਿਸਕੁਟ ਦੇ ਪੈਕੇਟ, ਆਲੂ ਆਦਿ ਖਾਣ-ਪੀਣ ਦੀਆਂ ਵਸਤੂਆਂ ਵੰਡੀਆਂ। ਰਤੀਆ ਪ੍ਰਸ਼ਾਸਨ ਵੱਲੋਂ ਲੋੜਵੰਦਾਂ ਦੀ ਮਦਦ, ਪਿੰਡ ਵਿੱਚ ਮੈਡੀਕਲ ਕੈਂਪ, ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਰਤੀਆ ਪ੍ਰਸ਼ਾਸਨ ਨੂੰ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਵਿਜੇ ਕੁਮਾਰ, ਨਾਇਬ ਤਹਿਸੀਲਦਾਰ ਅਚਿਨ ਕਾਲਤਾ, ਕਾਨੂੰਗੋ ਜਗਦੀਸ਼ ਚੰਦਰ, ਪ੍ਰਿਥਵੀਰਾਜ, ਹਰੀ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Advertisement
Advertisement
×