DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ratnavali Festival: ਕੁਰੂਕਸ਼ੇਤਰ ’ਵਰਸਿਟੀ ਵਿੱਚ ਰਤਨਾਵਲੀ ਮੇਲਾ

ਭਗਤ ਫੂਲ ਸਿੰਘ ਮਹਿਲਾ ਦੇ ਉਪ ਕੁਲਪਤੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ

  • fb
  • twitter
  • whatsapp
  • whatsapp
featured-img featured-img
ਸਟਾਲਾਂ ਦਾ ਦੌਰਾ ਕਰਦੀ ਹੋਈ ਉਪ ਕੁਲਪਤੀ ਪ੍ਰੋ. ਸੁਦੇਸ਼ ਛਿਕਾਰਾ।
Advertisement

ਹਰਿਆਣਾ ਦਿਵਸ ਦੇ ਮੱਦੇਨਜ਼ਰ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਚੱਲ ਰਹੇ ਸੂਬਾ ਪੱਧਰੀ ਰਤਨਾਵਲੀ ਮੇਲੇ ਦੇ ਤੀਜੇ ਦਿਨ ਭਗਤ ਫੂਲ ਸਿੰਘ ਮਹਿਲਾ ਯੂਨੀਵਰਸਿਟੀ ਖਾਨਪੁਰ ਕਲਾਂ (ਸੋਨੀਪਤ) ਦੀ ਵਾਈਸ ਚਾਂਸਲਰ ਪ੍ਰੋ. ਸੁਦੇਸ਼ ਛਿਕਾਰਾ ਬਤੌਰ ਮੁੱਖ ਮਹਿਮਾਨ ਹਰਿਆਣਵੀ ਚੌਪਾਲ ਵਿੱਚ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਵੀ ਸੱਭਿਆਚਾਰ ਦੀ ਦੁਨੀਆ ਵਿੱਚ ਇੱਕ ਵਿਸ਼ੇਸ਼ ਪਛਾਣ ਹੈ। ਇਸ ਦੀ ਬੋਲੀ, ਪਹਿਰਾਵਾ ਅਤੇ ਸੱਭਿਆਚਾਰ ਹਰਿਆਣਾ ਦੀ ਸਭ ਤੋਂ ਵੱਡੀ ਜਾਇਦਾਦਾ ਹੈ। ਪ੍ਰੋ. ਛਿਕਾਰਾ ਨੇ ਕਿਹਾ ਕਿ ਰਤਨਾਵਲੀ ਮੇਲਾ ਤਿਉਹਾਰ ਨਾ ਸਿਰਫ਼ ਨੌਜਵਾਨਾਂ ਨੂੰ ਉਨ੍ਹਾਂ ਦੇ ਲੋਕ ਸੱਭਿਆਚਾਰ ਤੋਂ ਜਾਣੂੰ ਕਰਵਾਉਂਦਾ ਹੈ, ਸਗੋਂ ਜੀਵਨ ਵਿੱਚ ਤਰੱਕੀ ਲਈ ਇੱਕ ਮੰਚ ਵੀ ਦਿੰਦਾ ਹੈ। ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਅਤੇ ਲੋਕ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਦਿਆਰਥਣਾਂ ਦੀ ਉਤਸ਼ਾਹੀ ਭਾਗੀਦਾਰੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਉਤਸ਼ਾਹ ਅਤੇ ਪ੍ਰਤਿਭਾ ਨੂੰ ਦੇਖ ਕੇ ਬਹੁਤ ਖ਼ੁਸ਼ੀ ਹੋਈ ਹੈ। ਰਤਨਾਵਲੀ ਵਰਗੇ ਸਮਾਗਮ ਨੌਜਵਾਨਾਂ ਨੂੰ ਆਪਣੀ ਕਲਾ, ਸੱਭਿਆਚਾਰ ਅਤੇ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਹਰਿਆਣਵੀ ਚੌਪਾਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਕਰਾਫ਼ਟ ਮੇਲੇ ਦਾ ਦੌਰਾ ਕੀਤਾ ਅਤੇ ਉੱਥੇ ਪ੍ਰਦਰਸ਼ਿਤ ਦਸਤਕਾਰੀ ਤੇ ਕਲਾਤਮਕ ਵਸਤਾਂ ਦੀ ਸ਼ਲਾਘਾ ਕੀਤੀ। ਯੂਨੀਵਰਸਿਟੀ ਪੁੱਜਣ ’ਤੇ ਯੁਵਾ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਦੇ ਚੇਅਰਪਰਸਨ ਪ੍ਰੋ. ਵਿਵੇਕ ਚਾਵਲਾ, ਡਿਪਟੀ ਡਾਇਰੈਕਟਰ ਡਾ. ਸਲੋਨੀ ਦੀਵਾਨ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਪ੍ਰੋ. ਮਹਾਂ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।

Advertisement
Advertisement
×