DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

RBI: ਆਰ ਬੀ ਆਈ ਦੀ ਇਮਾਰਤ ਵਿੱਚ ਅੱਗ ਲੱਗੀ; ਜਾਨੀ ਨੁਕਸਾਨ ਤੋਂ ਬਚਾਅ

ਰਾਜਧਾਨੀ ਦਿੱਲੀ ਵਿੱਚ ਪਾਰਲੀਮੈਂਟ ਸਟਰੀਟ ’ਤੇ ਸਥਿਤ ਰਿਜ਼ਰਵ ਬੈਂਕ ਆਫ ਇੰਡੀਆ (ਆਰ ਬੀ ਆਈ) ਦੀ ਇਮਾਰਤ ਵਿੱਚ ਮੰਗਲਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਵਿਭਾਗ ਅਨੁਸਾਰ ਦੁਪਹਿਰ 1.05 ਵਜੇ ਦੇ ਕਰੀਬ ਅੱਗ ਲੱਗਣ ਬਾਰੇ ਇੱਕ ਕਾਲ ਆਈ। ਇਸ ਤੋਂ...

  • fb
  • twitter
  • whatsapp
  • whatsapp
Advertisement

ਰਾਜਧਾਨੀ ਦਿੱਲੀ ਵਿੱਚ ਪਾਰਲੀਮੈਂਟ ਸਟਰੀਟ ’ਤੇ ਸਥਿਤ ਰਿਜ਼ਰਵ ਬੈਂਕ ਆਫ ਇੰਡੀਆ (ਆਰ ਬੀ ਆਈ) ਦੀ ਇਮਾਰਤ ਵਿੱਚ ਮੰਗਲਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਵਿਭਾਗ ਅਨੁਸਾਰ ਦੁਪਹਿਰ 1.05 ਵਜੇ ਦੇ ਕਰੀਬ ਅੱਗ ਲੱਗਣ ਬਾਰੇ ਇੱਕ ਕਾਲ ਆਈ। ਇਸ ਤੋਂ ਬਾਅਦ ਤੁਰੰਤ ਪੰਜ ਫਾਇਰ ਇੰਜਣਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ। ਫਾਇਰ ਬ੍ਰਿਗੇਡ ਟੀਮ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਸਿਰਫ਼ 15 ਮਿੰਟਾਂ ਵਿੱਚ ਅੱਗ ’ਤੇ ਕਾਬੂ ਪਾ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸੋਲਰ ਪੈਨਲ ਨਾਲ ਜੁੜੇ ਐੱਮ ਸੀ ਬੀ ਬਾਕਸ ਵਿੱਚ ਲੱਗੀ ਸੀ। ਹਾਲਾਂਕਿ ਸਮੇਂ ਸਿਰ ਅੱਗ ’ਤੇ ਕਾਬੂ ਪਾ ਲੈਣ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਅਧਿਕਾਰੀਆਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਅੱਗ ਲੱਗਣ ਦਾ ਪਤਾ ਲੱਗਦੇ ਹੀ, ਇਲਾਕੇ ਵਿੱਚ ਬਿਜਲੀ ਬੰਦ ਕਰ ਦਿੱਤੀ ਗਈ। ਟਰੈਫਿਕ ਪੁਲੀਸ ਵੱਲੋਂ ਬੈਂਕ ਵੱਲ ਨੂੰ ਜਾਂਦੇ ਰਾਹ ਦੀ ਆਵਾਜਾਈ ਦੇ ਰੁਖ਼ ਮੋੜ ਦਿੱਤੇ ਗਏ। ਫਾਇਰ ਬ੍ਰਿਗੇਡ ਵੱਲੋਂ ਅੱਗ ਵਾਲੀ ਥਾਂ ਨੂੰ ਠੰਢੀ ਕਰਨ ਦਾ ਅਮਲ ਪੂਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਜਧਾਨੀ ਦੇ ਚਾਵੜੀ ਬਾਜ਼ਾਰ ਇਲਾਕੇ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ, ਜਿੱਥੇ ਫਾਇਰ ਵਿਭਾਗ ਨੂੰ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨਾ ਪਿਆ ਸੀ।

Advertisement

Advertisement
Advertisement
×