DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Akali Dal ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ’ਚ ਬਗਾਵਤ

ਸ਼ਾਹਬਾਦ ਤੋਂ ਸ਼ਹਿਰੀ ਪ੍ਰਧਾਨ ਵੱਲੋਂ ਮੀਟਿੰਗ ’ਚ ਸ਼ਾਮਲ ਨਾ ਹੋਣ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮਨਜੀਤ ਸਿੰਘ ਅਤੇ ਪਾਰਟੀ ਵਰਕਰ।
Advertisement

ਹਰਿਆਣਾ ਵਿੱਚ ਸੰਗਠਨ ਦੇ ਵਿਸਥਾਰ ਅਤੇ ਆਉਣ ਵਾਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 19 ਸਤੰਬਰ ਨੂੰ ਕੁਰੂਕਸ਼ੇਤਰ ਵਿੱਚ ਸੱਦੀ ਗਈ ਸੂਬਾਈ ਪੱਧਰੀ ਮੀਟਿੰਗ ਤੋਂ ਪਹਿਲਾਂ ਸ਼ਾਹਬਾਦ ਵਿੱਚ ਪਾਰਟੀ ਅੰਦਰ ਵਿਰੋਧ ਦੇ ਸੁਰ ਉੱਭਰ ਕੇ ਸਾਹਮਣੇ ਆਏ ਹਨ।

ਸ਼ਾਹਬਾਦ ਸ਼ਹਿਰੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸਿੱਖ ਸੰਗਤ ਦੇ ਮੋਹਤਬਰ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਵਰਕਰਾਂ ਸਮੇਤ ਕੁਰੂਕਸ਼ੇਤਰ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਮਨਜੀਤ ਸਿੰਘ ਨੇ ਪਾਰਟੀ ਵਿੱਚ ਕਥਿਤ ਤੌਰ ’ਤੇ ਹੋ ਰਹੀ ਅਣਦੇਖੀ ਨੂੰ ਲੈ ਕੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ।

Advertisement

ਮਨਜੀਤ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਪਿਤ ਅਤੇ ਮਿਹਨਤੀ ਵਰਕਰ ਵਜੋਂ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ। ਸ਼ਾਹਬਾਦ ਵਿੱਚ ਪਾਰਟੀ ਦੇ ਨੁਮਾਇੰਦੇ ਹੋਣ ਕਾਰਨ ਸਿੱਖ ਸੰਗਤ ਆਪਣੇ ਛੋਟੇ-ਵੱਡੇ ਕੰਮਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਉਨ੍ਹਾਂ ਕੋਲ ਪਹੁੰਚਦੀ ਹੈ। ਉਹ ਸੰਗਤ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪਾਰਟੀ ਦੀ ਉੱਚ ਲੀਡਰਸ਼ਿਪ ਤੱਕ ਪਹੁੰਚਾਉਂਦੇ ਹਨ, ਪਰ ਉਨ੍ਹਾਂ ਮੁਤਾਬਕ ਉਨ੍ਹਾਂ ਦੀਆਂ ਸਿਫ਼ਾਰਸ਼ਾਂ ਅਤੇ ਗੱਲਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਵਰਕਰਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਫ਼ੈਸਲਾ ਕੀਤਾ ਗਿਆ ਹੈ ਕਿ ਉਹ 19 ਸਤੰਬਰ ਨੂੰ ਕੁਰੂਕਸ਼ੇਤਰ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 19 ਸਤੰਬਰ ਨੂੰ ਕੁਰੂਕਸ਼ੇਤਰ ਦੀ ਸੈਣੀ ਸਭਾ ਧਰਮਸ਼ਾਲਾ ਵਿੱਚ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ। ਪਾਰਟੀ ਅਨੁਸਾਰ ਇਸ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਗੂ ਅਤੇ ਵਰਕਰ ਸ਼ਾਮਲ ਹੋਣਗੇ। ਮੀਟਿੰਗ ਦੌਰਾਨ 101 ਮੈਂਬਰੀ ਸੂਬਾ ਕਾਰਜਕਾਰਣੀ ਕਮੇਟੀ ਦੇ ਗਠਨ ਦਾ ਐਲਾਨ ਕਰਨ ਦੇ ਨਾਲ-ਨਾਲ ਸੰਗਠਨ ਦੇ ਵਿਸਥਾਰ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ’ਤੇ ਚਰਚਾ ਕੀਤੀ ਜਾਣੀ ਹੈ। ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ। ਇਸ ਮੌਕੇ ਜਗਜੀਤ ਸਿੰਘ ਮੱਕੜ, ਹਰਦੇਵ ਸਿੰਘ, ਕਸ਼ਮੀਰ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ ਢਿੱਲੋਂ, ਨਿਰੰਜਨ ਸਿੰਘ ਸੇਤੀਆ, ਮਲਕੀਤ ਸਿੰਘ, ਸੋਹਣ ਸਿੰਘ, ਦਲਵਿੰਦਰ ਸਿੰਘ, ਮੋਹਨ ਸਿੰਘ, ਗੁਰਮੀਤ ਸਿੰਘ ਮੱਕੜ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ ਰਾਣਾ, ਬਲਵਿੰਦਰ ਸਿੰਘ ਅਤੇ ਪੰਨੂ ਸਮੇਤ ਹੋਰ ਵਰਕਰ ਹਾਜ਼ਰ ਸਨ।

Advertisement
×