ਪੰਚਕੂਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਜਲਦੀ 18 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਇਸ ਵਿੱਚ 11 ਹਜ਼ਾਰ ਰੈਗੂਲਰ ਅਤੇ ਸੱਤ ਹਜ਼ਾਰ ਅਧਿਆਪਕਾਂ ਨੂੰ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਰਾਹੀਂ ਭਰਤੀ ਕੀਤਾ ਜਾਵੇਗਾ। ਮੁੱਖ ਮੰਤਰੀ ਐਤਵਾਰ ਨੂੰ ਰੋਹਤਕ ਦੇ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਦੇ ਰਾਧਾਕ੍ਰਿਸ਼ਨਣ ਆਡੀਟੋਰੀਅਮ ਵਿਚ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। -ਪੱਤਰ ਪ੍ਰੇਰਕ