ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਣੀ ਦੀ ਨਿਕਾਸੀ ਵਿੱਚ ਅੜਿੱਕਾ ਬਣੇ ਕਬਜ਼ੇ ਹਟਾਏ

ਕੈਬਨਿਟ ਮੰਤਰੀ ਸੰਦੀਪ ਸਿੰਘ ਦੀਆਂ ਹਦਾਇਤਾਂ ’ਤੇ ਹੋਈ ਕਾਰਵਾਈ; ਲੋਕਾਂ ਨੇ ਕੀਤੀ ਸੀ ਸ਼ਿਕਾਇਤ
ਸ਼ਾਹਬਾਦ ਵਿੱਚ ਨਾਜਾਇਜ਼ ਕਬਜ਼ੇ ਹਟਾ ਕੇ ਨਾਲਾ ਪੁੱਟਦੇ ਹੋਏ ਨਗਰ ਕੌਂਸਲ ਦੇ ਮੁਲਾਜ਼ਮ।
Advertisement

ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 17 ਜੁਲਾਈ

Advertisement

ਇੱਥੇ ਹੁੱਡਾ ਤੇ ਨਾਲ ਲੱਗਦੇ ਖੇਤਰ ਵਿੱਚ ਇਕ ਹਫ਼ਤੇ ਤੋਂ ਭਰੇ ਪਾਣੀ ਦੀ ਨਿਕਾਸੀ ਲਈ ਅੱਜ ਨਾਲਾ ਬਣਨ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਜਾਣਕਾਰੀ ਅਨੁਸਾਰ ਹੜ੍ਹ ਕਾਰਨ ਉਕਤ ਖੇਤਰਾਂ ਵਿੱਚ ਕਾਫ਼ੀ ਪਾਣੀ ਭਰ ਗਿਆ ਸੀ ਤੇ ਇਕ ਹਫ਼ਤੇ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹੁੱਡਾ ਬਲਾਕ-2 ਦੇ ਵਸਨੀਕਾਂ ਨੇ ਇਸ ਦੀ ਸ਼ਿਕਾਇਤ ਕੈਬਨਿਟ ਮੰਤਰੀ ਸੰਦੀਪ ਸਿੰਘ ਨੂੰ ਕੀਤੀ। ਉਨ੍ਹਾਂ ਕੈਬਨਿਟ ਮੰਤਰੀ ਤੋਂ ਪਾਵਰ ਹਾਊਸ ਦੇ ਅੱਗੇ ਜੀਟੀ ਰੋਡ ਦੇ ਨਾਲ ਨਾਲ ਨਾਜਾਇਜ਼ ਕਬਜ਼ੇ ਹਟਾ ਕੇ ਪਾਣੀ ਦਾ ਰਾਹ ਬਣਾਉਣ ਦੀ ਮੰਗ ਕੀਤੀ। ਲੋਕਾਂ ਦੀ ਸ਼ਿਕਾਇਤ ’ਤੇ ਤੁਰੰਤ ਐਕਸ਼ਨ ਲੈਂਦਿਆਂ ਸੰਦੀਪ ਸਿੰਘ ਨੇ ਹੁੱਡਾ ਪ੍ਰਧਾਨ ਸੰਜੇ ਬੱਤਰਾ, ਮੀਤ ਪ੍ਰਧਾਨ ਜਗਮੋਹਨ ਮਨਚੰਦਾ ਤੇ ਸਬੰਧਤ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਨਗਰ ਕੌਂਸਲ ਅਧਿਕਾਰੀਆਂ ਨੂੰ ਨਾਜਾਇਜ਼ ਕਬਜ਼ੇ ਹਟਾ ਕੇ ਪਾਣੀ ਦਾ ਰਾਹ ਖੋਲ੍ਹਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਨਗਰ ਕੌਂਸਲ ਨੇ ਪੁਲੀਸ ਦੀ ਤਾਇਨਾਤੀ ਦੌਰਾਨ ਜੇਸੀਬੀ ਨਾਲ ਨਾਲਾ ਬਣਾ ਕੇ ਪਾਣੀ ਦਾ ਰਾਹ ਖੋਲ੍ਹਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਖੇਤਰ ਵਿੱਚ ਪਾਣੀ ਨਿਕਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਖੜ੍ਹਨ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਸੀ। ਇਸ ਦੌਰਾਨ ਹੁੱਡਾ ਤੇ ਹੋਰ ਕਲੋਨੀਆਂ ਦੇ ਵਸਨੀਕਾਂ ਨੇ ਕੈਬਨਿਟ ਮੰਤਰੀ ਸੰਦੀਪ ਸਿੰਘ ਦਾ ਧੰਨਵਾਨ ਕੀਤਾ।

Advertisement
Tags :
ਅੜਿੱਕਾਹਟਾਏਕਬਜ਼ੇਨਿਕਾਸੀਪਾਣੀ:ਵਿੱਚ
Show comments