ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 20 ਅਪਰੈਲ
ਸੂਬੇ ਦੀ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਢਾਡਾਂ ਨੇ ਕਿਹਾ ਹੈ ਕਿ ਪਾਨੀਪਤ ਦੀ ਪਵਿੱਤਰ ਧਰਤੀ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਦਿਹਾੜਾ 24 ਅਪਰੈਲ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਪੂਰੇ ਸੂਬੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪੁੱਜਣ ਦਾ ਸੱਦਾ। ਉਨ੍ਹਾਂ ਕਿਹਾ ਕਿ ਅਹਿਮ ਪਹਿਲੂ ਇਹ ਹੈ ਕਿ ਆਜ਼ਾਦੀ ਦੇ ਅੰਮ੍ਰਿਤ ਮਹਾ ਉਤਸਵ ਨੂੰ ਲੈ ਕੇ ਆਯੋਜਿਤ ਹੋਣ ਵਾਲੇ ਇਸ ਸਮਾਗਮ ਵਿਚ ਸਿੱਖ ਗੁਰੂਆਂ ਨਾਲ ਸਬੰਧਤ ਇਕ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਕਮਲੇਸ਼ ਢਾਡਾਂ ਅੱਜ ਨੂੰ ਆਯੋਜਿਤ ਹੋਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਦੇ ਸੰਦਰਭ ਵਿਚ ਪੰਚਾਇਤ ਭਵਨ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ।