ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਅਗਸਤ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਮਨਦੀਪ ਸਿੰਘ ਦਾ ਸੁਪਰ-30 ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਡਾ. ਆਰ. ਐੱਸ ਘੁੰਮਣ ਨੇ ਦੱਸਿਆ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀ ਨੂੰ ਸੁਪਰ 30 ਐਵਾਰਡ ਨਾਲ ਸਨਮਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਨੂੰ ਇਹ ਐਵਾਰਡ ਸੁਪਰ-30 ਦੇ ਸੰਸਥਾਪਕ ਆਨੰਦ ਕੁਮਾਰ, ਸੁਮਿਤ ਫਾਊਂਡੇਸ਼ਨ ਦੇ ਸੰਸਥਾਪਕ ਡਾ. ਮੋਨਾ ਪੁਰੀ , ਐੱਨਆਈਐੱਸਏ ਦੇ ਪ੍ਰਧਾਨ ਡਾ. ਕੁੂਲਭੂਸ਼ਣ ਸ਼ਰਮਾ ਤੇ ਜੈਪਨੀਜ਼ ਗਰੁੱਪ ਆਫ ਯੂਥ ਵਲੋਂ ਸਿੱਖਿਆ ਖੇਤਰ ਵਿੱਚ ਅੱਵਲ ਤੇ ਹੋਰ ਗਤੀਵਿਧੀਆਂ ਵਿੱਚ ਅੱਗੇ ਰਹਿਣ ਲਈ ਮਿਲਿਆ ਹੈ। ਉਨ੍ਹਾਂ ਵਿਦਿਆਰਥੀ ਦੀ ਇਸ ਪ੍ਰਾਪਤ ’ਤੇ ਸਕੂਲ ਦੇ ਸਟਾਫ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।