DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੇਵਾਮੁਕਤ ਕਰਮਚਾਰੀਆਂ ਨੂੰ ਮਿਲਣਗੇ cashless medical card

ਖਜ਼ਾਨਾ ਵਿਭਾਗ ਨੂੰ ਜਾਰੀ ਹੋਏ ਹੁਕਮ

  • fb
  • twitter
  • whatsapp
  • whatsapp
Advertisement
ਹਰਿਆਣਾ ਵਿੱਚ ਸਾਰੇ ਸਰਕਾਰੀ ਕਰਮਚਾਰੀਆਂ, ਸੇਵਾਮੁਕਤ ਕਰਮਚਾਰੀਆਂ ਅਤੇ ਉਨ੍ਹਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਲਈ ਕੈਸ਼ਲੈੱਸ (ਨਕਦੀ ਰਹਿਤ) ਮੈਡੀਕਲ ਸਹੂਲਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ।ਭਾਜਪਾ ਕਰਮਚਾਰੀ ਸੈੱਲ ਦੇ ਜ਼ਿਲ੍ਹਾ ਕਨਵੀਨਰ ਰੋਸ਼ਨ ਲਾਲ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਕਰਮਚਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਡਾਕਟਰੀ ਇਲਾਜ ਲਈ ਆਪਣੀ ਜੇਬ ਵਿੱਚੋਂ ਖਰਚਾ ਕਰਨਾ ਪੈਂਦਾ ਸੀ ਅਤੇ ਬਾਅਦ ਵਿੱਚ ਉਸ ਦੀ ਅਦਾਇਗੀ ਲੈਣੀ ਪੈਂਦੀ ਸੀ। ਇਸ ਪ੍ਰਕਿਰਿਆ ਕਾਰਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਇਹ ਮੁੱਦਾ ਵਿਧਾਇਕ ਘਨਸ਼ਿਆਮ ਦਾਸ ਅਰੋੜਾ ਰਾਹੀਂ ਸਰਕਾਰ ਕੋਲ ਉਠਾਇਆ ਗਿਆ ਸੀ। ਸੇਵਾਮੁਕਤ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਤਤਕਾਲੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਸ਼ਲੈੱਸ ਸਹੂਲਤਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਨੋਟੀਫਿਕੇਸ਼ਨ ਦੇ ਬਾਵਜੂਦ ਸੇਵਾਮੁਕਤ ਕਰਮਚਾਰੀਆਂ ਲਈ ਕੈਸ਼ਲੈੱਸ ਕਾਰਡ ਜਾਰੀ ਨਹੀਂ ਕੀਤੇ ਜਾ ਰਹੇ ਸਨ। ਭਾਜਪਾ ਕਰਮਚਾਰੀ ਸੈੱਲ ਦੇ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਠਾਇਆ। ਇਸ ਮੁੱਦੇ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ। ਇਸ ਦੌਰਾਨ ਹਰਿਆਣਾ (ਪੰਚਕੂਲਾ) ਦੇ ਖਜ਼ਾਨਾ ਅਤੇ ਲੇਖਾ ਵਿਭਾਗ ਦੇ ਡਾਇਰੈਕਟਰ ਜਨਰਲ ਵੱਲੋਂ ਜਾਰੀ ਹੁਕਮਾਂ ਦੇ ਸਬੰਧ ਵਿੱਚ ਯਮੁਨਾਨਗਰ ਦੇ ਖਜ਼ਾਨਾ ਅਧਿਕਾਰੀ ਰਾਮ ਨਿਵਾਸ ਨਾਲ ਮੁਲਾਕਾਤ ਕਰਨ ’ਤੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਲੋੜੀਂਦੇ ਸਟਾਫ ਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਸੋਮਵਾਰ ਤੋਂ ਕੈਸ਼ਲੈੱਸ ਕਾਰਡ ਜਾਰੀ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ।

Advertisement

Advertisement

Advertisement
×