ਪੱਤਰ ਪ੍ਰੇਰਕ
ਪਾਤੜਾਂ, 15 ਦਸੰਬਰ
ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਪਿੰਡ ਗੋਬਿੰਦਪੁਰਾ ਪੈਂਦ ਟੌਲ ਪਲਾਜ਼ੇ ’ਤੇ ਚੱਲ ਰਹੇ ਮੋਰਚੇ ਤੋਂ ਅੱਜ ਸ਼ਹੀਦ ਊਧਮ ਸਿੰਘ ਚੌਕ ਤਕ ਟਰੈਕਟਰ ਮਾਰਚ ਕੱਢਿਆ ਗਿਆ। ਟਰੈਕਟਰ ਮਾਰਚ ਦੀ ਅਗਵਾਈ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ ਦਰਸ਼ਨਪਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਮਿੰਦਰ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਕਿਸਾਨਾਂ ਦੇ ਏਕੇ ਦਾ ਸਬੂਤ ਹੈ। ਆਗੂਆਂ ਨੇ ਦੱਸਿਆ ਕਿ ਟੌਲ ਪਲਾਜ਼ਾ ਕੰਪਨੀਆਂ ਵੱਲੋਂ ਦਰਾਂ ਵਿੱਚ ਕੀਤੇ ਜਾ ਰਹੇ ਭਾਰੀ ਵਾਧੇ ਖ਼ਿਲਾਫ਼ ਧਰਨੇ ਲਗਾਤਾਰ ਜਾਰੀ ਰਹਿਣਗੇ।