ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਤੇ ਐੱਸ ਡੀ ਐੱਮ ਸ਼ਿਵਜੀਤ ਭਾਰਤੀ ਨੇ ਅੱਜ ਨਰਾਇਣਗੜ੍ਹ ਵਿੱਚ ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ ਅਤੇ ਸੁਪਰਵਾਈਜ਼ਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਐੱਸ ਆਈ ਆਰ-2026 ਅਧੀਨ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਸ਼ਿਵਜੀਤ ਭਾਰਤੀ ਨੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ 7 ਤੋਂ 9 ਅਕਤੂਬਰ ਤੱਕ ਆਪਣੇ-ਆਪਣੇ ਖੇਤਰਾਂ ਵਿੱਚ ਬੀ ਐੱਲ ਓ ਜ਼ ਰਾਹੀਂ ਸਾਰੇ ਲੰਬਿਤ ਨੋਟਿਸਾਂ ਦਾ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਬੰਧਤ ਬੀ ਐੱਲ ਓ ਜ਼ ਘਰ-ਘਰ ਜਾ ਕੇ ਉਨ੍ਹਾਂ ਵੋਟਰਾਂ ਕੋਲ ਜਾਣ ਜਿਨ੍ਹਾਂ ਲਈ ਨੋਟਿਸ ਲੰਬਿਤ ਹਨ, ਜ਼ਰੂਰੀ ਦਸਤਾਵੇਜ਼ ਅਤੇ ਜਾਣਕਾਰੀ ਇਕੱਠੀ ਕਰਨ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਮਾਮਲਿਆਂ ਦਾ ਨਿਪਟਾਰਾ ਕਰਵਾਉਣ। ਉਨ੍ਹਾਂ ਕਿਹਾ ਕਿ ਐਸ ਆਈ ਆਰ-2026 ਦਾ ਕੰਮ ਮਹੱਤਵਪੂਰਨ ਹੈ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਦੇ ਅਨੁਸਾਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਲਈ, ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ। ਐੱਸ ਡੀ ਐੱਮ ਸ਼ਿਵਜੀਤ ਭਾਰਤੀ ਨੇ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵੋਟਰ ਕੈਂਪ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਤਾਂ ਜੋ ਨੌਜਵਾਨ ਵੋਟਰ ਸੂਚੀ ਵਿੱਚ ਆਪਣੇ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰ ਸਕਣ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

