ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ
ਉਪ-ਮੰਡਲ ਮੈਜਿਸਟਰੇਟ ਸੁਰੇਂਦਰ ਸਿੰਘ ਨੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਨਗਰ ਕੀਰਤਨ ਦੇ ਸਵਾਗਤ, ਪ੍ਰਬੰਧਾਂ,...
Advertisement
ਉਪ-ਮੰਡਲ ਮੈਜਿਸਟਰੇਟ ਸੁਰੇਂਦਰ ਸਿੰਘ ਨੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਨਗਰ ਕੀਰਤਨ ਦੇ ਸਵਾਗਤ, ਪ੍ਰਬੰਧਾਂ, ਸੁਰੱਖਿਆ, ਆਵਾਜਾਈ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੁਆਰਾ ਫਲੈਕਸ ਲਗਾਉਣ ਅਤੇ ਸ਼ਰਧਾਲੂਆਂ ਦੀ ਸਹੂਲਤ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਦੱਸਿਆ ਕਿ 18 ਨਵੰਬਰ ਨੂੰ ਰਤੀਆ ਸਬ-ਡਿਵੀਜ਼ਨ ਵਿੱਚ ਨਗਰ ਕੀਰਤਨ ਦੇ ਪਹੁੰਚਣ ’ਤੇ ਫੁੱਲਾਂ ਦੀ ਵਰਖਾ, ਕੀਰਤਨ ਦਰਬਾਰ, ਸਤਿਸੰਗ ਅਤੇ ਭਗਤੀ ਸੇਵਾ ਨਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਰਾਤ ਦਾ ਠਹਿਰਾਅ ਨਥਵਾਨ ਪਿੰਡ ਦੇ ਗੁਰਦੁਆਰਾ ਅੰਗੀਠਾ ਸਾਹਿਬ ਵਿੱਚ ਹੋਵੇਗਾ।
Advertisement
Advertisement
×

