DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ

ਡੀ ਸੀ ਵੱਲੋਂ ਭੂਨਾ ਦਾ ਦੌਰਾ; ਅਧਿਕਾਰੀਆਂ ਨੂੰ ਲੋਡ਼ੀਂਦੇ ਪ੍ਰਬੰਧਾਂ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਿਵੇਕ ਭਾਰਤੀ।
Advertisement

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਨਸੂਨ ਦੇ ਮੱਦੇਨਜ਼ਰ ਲਗਾਤਾਰ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਭੂਨਾ ਸ਼ਹਿਰ ਦਾ ਦੌਰਾ ਕਰ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਖੇਤਰ ਵਿੱਚ ਪਾਣੀ ਖੜ੍ਹਾ ਨਹੀਂ ਰਹਿਣਾ ਚਾਹੀਦਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਨ ਸਿਹਤ ਇੰਜਨੀਅਰਿੰਗ ਵਿਭਾਗ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਵਿਕਾਸ ਅਤੇ ਸਫ਼ਾਈ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਕੰਮਾਂ ਦੀ ਮੌਜੂਦਾ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਾਣੀ ਦੀ ਨਿਕਾਸੀ ਨਾਲ ਸਬੰਧਤ ਸਾਰੇ ਪ੍ਰਾਜੈਕਟ ਸਮੇਂ ਸਿਰ ਅਤੇ ਨਿਰਧਾਰਤ ਮਿਆਰਾਂ ਅਨੁਸਾਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਡੀ ਸੀ ਨੇ ਹਦਾਇਤ ਕੀਤੀ ਕਿ ਜਿੱਥੇ ਪਾਣੀ ਭਰਦਾ ਹੈ ਉਨ੍ਹਾਂ ਥਾਵਾਂ ਦੀ ਪਹਿਲਾਂ ਹੀ ਪਛਾਣ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਾਲਿਆਂ, ਡਰੇਨਾਂ ਅਤੇ ਸੀਵਰੇਜਾਂ ਦੀ ਸਫ਼ਾਈ ਸਮੇਂ ਸਿਰ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਮੀਂਹ ਪੈਣ ਸਮੇਂ ਪਾਣੀ ਦੀ ਨਿਕਾਸੀ ਵਿੱਚ ਅੜਿੱਕਾ ਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਪ੍ਰਬੰਧ ਕੀਤੇ ਜਾਣ। ਡੀ ਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਮੌਸਮੀ ਚੁਣੌਤੀਆਂ ਤੋਂ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਿਗਰਾਨੀ ਰੱਖਣ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਨਗਰ ਕੌਂਸਲ ਸਕੱਤਰ ਦੀਪਕ, ਐੱਸ ਡੀ ਓ ਭਾਗੀਰਾਮ ਸਮੇਤ ਜਨ ਸਿਹਤ ਵਿਭਾਗ, ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਵੀ ਮੌਜੂਦ ਸਨ।

Advertisement
Advertisement
×