ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 22 ਅਪਰੈਲ
ਭਾਜਪਾ ਦੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਅੱਜ ਬਾਬੈਨ ਅਨਾਜ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀ ਵਿਚ ਕਿਸਾਨਾਂ ਤੇ ਵਪਾਰੀਆਂ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਨੇ ਫ਼ਸਲ ਖਰਾਬ ਦੀ ਰਿਪੋਰਟ ਦੇਣ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਭ ਤੋਂ ਪਹਿਲਾਂ ਪੋਰਟਲ ਦੇ ਰਾਹੀਂ ਖਰਾਬ ਫਸਲ ਦੀ ਰਿਪੋਰਟ ’ਤੇ ਅਮਲ ਕਰੇਗੀ ਤੇ ਇਸ ਤੋਂ ਬਾਅਦ ਹੀ ਅਧਿਕਾਰੀਆਂ ਨੂੰ ਰਿਪੋਰਟ ਦੇਣ ਦੇ ਆਦੇਸ਼ ਦੇਵੇਗੀ। ਸਰਕਾਰ ਹੌਲੀ-ਹੌਲੀ ਖਰਾਬ ਫਸਲ ਦੀ ਗਿਰਦਾਵਰੀ ਆਦਿ ਦੇ ਬਾਰੇ ਪਟਵਾਰੀ ਦੀ ਭੂਮਿਕਾ ਨੂੰ ਘੱਟ ਕਰ ਰਹੀ ਹੈ।